54 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, ਬੁੱਧਵਾਰ ਨੂੰ ਆਈ 50 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਜ਼ਿਲੇ ਅੰਦਰ ਬੁੱਧਵਾਰ ਨੂੰ 54 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਬੁੱਧਵਾਰ ਨੂੰ 54 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ, ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 3943 ਲੋਕ ਕਰੋਨਾ ਪਾਜੀਟਿਵ ਸਨ ਜਿਹਨਾਂ ਵਿੱਚੋਂ 3396 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ 50 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 459 ਹੈ। ਉਹਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਅੱਜ 4 ਲੋਕਾਂ ਦੀ ਮੋਤ ਹੋਈ ਹੈ ਜਿਸ ਨਾਲ ਜਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 88 ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਓ।

ਉਹਨਾਂ ਕਿਹਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਜਾਏ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਕੋਵਿਡ-19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ  ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ,ਸਮਾਜਿਕ ਦੂਰੀ ਬਣਾ ਕੇ ਰੱਖਣਾ ਦੀ ਪਾਲਨਾ ਜ਼ਰੂਰ ਕਰੋ। ਉਹਨਾਂ ਕਿਹਾ ਕਿ ਆਓ ਹਦਾਇਤਾਂ ਦੀ ਪਾਲਣਾ ਕਰਕੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।    

LEAVE A REPLY

Please enter your comment!
Please enter your name here