38 ਪਾਜੇਟਿਵ ਮਰੀਜ ਆਉਣ ਨਾਲ ਜਿਲੇ ਵਿੱਚ ਮਰੀਜਾਂ ਦੀ ਗਿਣਤੀ ਹੋਈ 4931

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1828 ਨਵੇ ਸੈਪਲ ਲੈਣ  ਨਾਲ ਅਤੇ 1877 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 38 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4931 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 119141 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  113080 ਸੈਂਪਲ  ਨੈਗਟਿਵ,  ਜਦ ਕਿ 1604 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 127 ਸੈਂਪਲ  ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 177 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ  ਹੈ 527 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4227 । ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 38  ਪਾਜੇਟਿਵ ਕੇਸ  ਨਵੇ ਹਨ।  ਹੁਸ਼ਿਆਰਪੁਰ ਸ਼ਹਿਰ 12 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 26 ਪਾਜੇਟਵ ਮਰੀਜ ਹਨ। ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here