ਜਲੰਧਰ: ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਾਈਵੇ ਪ੍ਰਾਜੈਕਟ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲੇ ਦੇ ਹਾਈਵੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮਾਂ ਹੱਦ ਵਿੱਚ ਮੁਕੰਮਲ ਕਰਨ ਦੀ ਵਚਨਬੱਧਤਾ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਬੰਧਤ ਅਧਿਕਾਰੀਆਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਚਾਰੇ ਹਾਈਵੇ ਪ੍ਰਾਜੈਕਟਾਂ ਦੇ ਪੈਂਡਿੰਗ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸਮੀਖਿਆ ਬੈਠਕ ਵਿਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਜਲੰਧਰ-ਹੁਸ਼ਿਆਰਪੁਰ ਚਹੁੰ ਮਾਰਗੀ ਪ੍ਰਾਜੈਕਟ, ਪਾਣੀਪਤ-ਜਲੰਧਰ ਛੇ ਮਾਰਗੀ ਪ੍ਰਾਜੈਕਟ, ਦਿੱਲੀ-ਕੱਟੜਾ ਐਕਸਪ੍ਰੈਸ ਵੇ ਅਤੇ ਦਿੱਲੀ-ਕੱਟੜਾ ਐਕਸਪ੍ਰੈਸ-ਵੇ ਅੰਮ੍ਰਿਤਸਰ ਕਨੈਕਟੀਵਿਟੀ ਪ੍ਰੋਜੈਕਟ ਸਮੇਤ ਜਲੰਧਰ ਵਿਚ ਚੱਲ ਰਹੇ ਸਾਰੇ ਰਾਜਮਾਰਗੀ ਪ੍ਰਾਜੈਕਟਾਂ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨ ਐਕਵਾਇਰ ਕਰਨ, ਜ਼ਮੀਨਾਂ ਦੇ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ, ਹਾਈਵੇਅ ਅਥਾਰਟੀ ਨੂੰ ਜ਼ਮੀਨ ਦੇ ਤਬਾਦਲੇ ਨਾਲ ਜੁੜੇ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ ਅਤੇ ਇਹ ਕਾਰਜ ਇਕ ਨਿਸ਼ਚਤ ਮਿਆਦ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਨਾਂ ਸਾਰੇ ਰਾਜਮਾਰਗ ਪ੍ਰਾਜੈਕਟਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਕਿਉਂਕਿ ਇਹ ਹਾਈਵੇ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਗੇ ਅਤੇ ਲੋਕਾਂ ਨੂੰ ਹੋਰ ਜ਼ਿਲਿਆਂ ਵਿੱਚ ਤੇਜ਼ੀ ਨਾਲ ਪਹੁੰਚ ਪ੍ਰਦਾਨ ਕਰਵਾਉਣਗੇ। ਉਨਾਂ ਅਧਿਕਾਰੀਆਂ ਨੂੰ ਇਨਾਂ ਪ੍ਰਾਜੈਕਟਾਂ ਨਾਲ ਸਬੰਧਤ ਸਾਰੇ ਬਕਾਇਆ ਕਾਰਜਾਂ ਨੂੰ ਨਿਪਟਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਸਮਰੱਥ ਅਥਾਰਟੀਜ਼ (ਸੀਏਐਲਏ) ਨੂੰ ਮੌਕੇ ‘ਤੇ ਨਿਰਦੇਸ਼ਾਂ ‘ਤੇ ਜਾਰੀ ਕੀਤਾ ਕਿ ਉਹ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸਬੰਧੀ ਕਿਸੇ ਵੀ ਤਰਾਂ ਦੇ ਪੈਂਡਿੰਗ ਕੰਮ ਨੂੰ ਨਿਪਟਾਉ ਲਈ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਦੌਰਾ ਕਰਨ। ਉਹਨਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਨਕੋਦਰ, ਫਿਲੌਰ ਅਤੇ ਜਲੰਧਰ -2 ਸਬ ਡਵੀਜ਼ਨਾਂ ਵਿੱਚ ਪੈਂਦੇ ਬਹੁਤੇ ਪਿੰਡਾਂ ਦੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵਾਸਤੇ 3 (ਡੀ) ਨੋਟੀਫਿਕੇਸ਼ਨ ਲਈ ਤਸਦੀਕ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਆਖਿਰੀ ਨੋਟੀਫਿਕੇਸ਼ਨ ਕੀਤਾ ਜਾਵੇਗਾ।ਇਸ ਮੌਕੇ ਤੇ ਐਸਡੀਐਮ ਡਾ. ਜੈਇੰਦਰ ਸਿੰਘ, ਐਸਡੀਐਮ ਰਾਹੁਲ ਸਿੰਧੂ, ਜ਼ਿਲਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here