ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਲਈ ਆਨਲਾਈਨ ਸਿਖਲਾਈ 19 ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੁੱਧ ਉਤਪਾਦਕਾਂ ਅਤੇ ਡੇਅਰੀ ਨਾਲ ਜੁੜੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਘਰ ਬੈਠੇ ਹੀ ਆਨਲਾਈਨ ਸਿਖਲਾਈ ਦਾ ਬੈਚ 19 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਨਾਲ-ਨਾਲ ਦੁੱਧ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

Advertisements

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਜਾ ਰਹੇ ਇਸ ਆਨਲਾਈਨ ਸਿਖਲਾਈ ਬੈਚ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਨੂੰ ਲੈ ਕੇ ਜਾਰੀ ਹੋਈਆਂ ਸਿਹਤ ਸਲਾਹਕਾਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਆਨਲਾਈਨ ਕੋਰਸ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਸਬੰਧੀ ਹਦਾਇਤਾਂ ਦੀ ਪਾਲਣਾ ਤਹਿਤ ਵਿਭਾਗ ਵਲੋਂ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਦ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਆਂ ਤਕਨੀਕਾਂ ਬਾਰੇ ਵਿਭਾਗ ਵਲੋਂ ਚਲਾਇਆ ਜਾ ਰਿਹਾ ਇਹ ਕੋਰਸ ਦੁੱਧ ਉਤਪਾਦਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ।

ਉਨਾਂ ਦੱਸਿਆ ਕਿ ਕੋਵਿਡ ਕਾਰਨ ਇਹ ਸਿਖਲਾਈ ਪ੍ਰੋਗਰਾਮ ਬੰਦ ਕਰ ਦਿੱਤਾ ਗਿਆ ਸੀ ਜੋ ਕਿ ਸਰਕਾਰ ਵਲੋਂ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ।
ਦੁੱਧ ਉਤਪਾਦਕਾਂ ਅਤੇ ਡੇਅਰੀ ਨਾਲ ਜੁੜੇ ਕਿਸਾਨਾਂ ਨੂੰ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਕਿਸਾਨ  ਅਤੇ ਦੁੱਧ ਉਤਪਾਦਕ ਦਫ਼ਤਰ ਡਿਪਟੀ ਡਾਇਰੈਕਟਰ, ਕਮਰਾ ਨੰ: 439, ਚੌਥੀ ਮੰਜ਼ਿਲ, ਮਿੰਨੀ ਸਕੱਤਰੇਤ ਵਿਖੇ ਜਾਂ ਦਫ਼ਤਰ ਦੇ ਫੋਨ ਨੰਬਰ 01882-220025 ‘ਤੇ ਆਪਣੇ-ਆਪ ਨੂੰ ਰਜਿਸਟਰਡ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here