ਝੋਨੇ ਦੀ ਪਰਾਲੀ ਸਾੜਨ ਵਾਲਿਆਂ ਤੇ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ

ਜਲੰਧਰ (ਦ ਸਟੈਲਰ ਨਿਊਜ਼)। ਦਿਹਾਤੀ ਪੁਲਿਸ ਨੇ ਪਰਾਲੀ ਸਾੜਨ ਮਾਮਲਿਆਂ ਵਿੱਚ ਸਖਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ ਜ਼ਿਲੇ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਹਨ।ਇਹ ਐਫਆਈਆਰਜ਼ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਖੇਤਰਾਂ ਵਿੱਚ ਦਰਜ ਕੀਤੀਆਂ ਗਈਆਂ ਹਨ, ਜਿਥੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਦਿੱਤੀ ਗਈ ਸੀ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ (ਦਿਹਾਤੀ) ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ ਪਾਉਣ ਲਈ ਇਕ ਵਿਸ਼ਾਲ ਅਭਿਆਸ ਦੇ ਹਿੱਸੇ ਵਜੋਂ ਪੁਲਿਸ ਵਿਭਾਗ ਵੱਲੋਂ ਮੈਜਿਸਟਰੇਟ ਦੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਆਦੇਸ਼ਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।ਐਸਐਸਪੀ ਗਰਗ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਵੱਲੋਂ ਸ਼ਾਹਕੋਟ, ਲੋਹੀਆਂ ਅਤੇ ਮਹਿਤਾਪੁਰ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸੂਚਨਾ ਦਿੱਤੀ ਗਈ ਸੀ, ਜਿਸ ‘ਤੇ ਪੁਲਿਸ ਵਿਭਾਗ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਗਰਗ ਨੇ ਕਿਹਾ ਕਿ ਮੌਜੂਦਾ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਕਾਰਨ ਹਵਾ ਦੀ ਗੁਣਵੱਤਾ ਹੋਰ ਖ਼ਰਾਬ ਹੋ ਸਕਦੀ ਹੈ, ਜਿਸ ਕਰਕੇ ਕੋਵਿਡ ਦੇ ਮਰੀਜ਼ਾਂ ਦੀ ਸਿਹਤ ਸਥਿਤੀ ਹੋਰ ਵਿਗੜ ਸਕਦੀ ਹੈ, ਜੋ ਪਹਿਲਾਂ ਹੀ ਬੀਮਾਰੀ ਨਾਲ ਜੂਝ ਰਹੇ ਹਨ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਹਵਾ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਖ਼ਾਸਕਰ ਇਸ ਮੁਸ਼ਕਿਲ ਭਰੇ ਸਮੇਂ ਵਿੱਚ।

ਉਹਨਾਂ ਕਿਹਾ ਕਿ ਜੇਕਰ ਕੋਈ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਈ ਤਾਂ ਉਸ ਦੀ ਸਬਸਿਡੀ ਵਾਲੀ ਮਸ਼ੀਨਰੀ ਨੂੰ ਤੁਰੰਤ ਪ੍ਰਭਾਵ ਨਾਲ ਜ਼ਬਤ ਕਰ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਉਪਕਰਣਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਜੋ ਬਿਹਤਰ ਢੰਗ ਨਾਲ ਪਰਾਲੀ ਅਤੇ ਹੋਰ ਖੇਤੀਬਾੜੀ ਕਾਰਜਾਂ ਦਾ ਪ੍ਰਬੰਧਨ ਕਰਨ ਵਿੱਚ ਕਿਸਾਨਾਂ ਦੀ ਮਦਦ ਹੋ ਸਕੇ ਪਰ ਜੇਕਰ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਂਦੇ ਪਾਏ ਗਏ ਤਾਂ ਉਹਨਾਂ ਦੀ ਸਬਸਿਡੀ ਵਾਲੀ ਮਸ਼ੀਨਰੀ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here