ਸਰਕਾਰ ਨੇ ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਕੀਤੀ ਸੋਧ: ਸੁੰਦਰ ਸ਼ਾਮ ਅਰੋੜਾ

ਚੰਡੀਗੜ (ਦ ਸਟੈਲਰ ਨਿਊਜ਼): ਨਿਵੇਸ਼ਕਾਂ ਨੂੰ ਵਧੇਰੇ ਰਾਹਤ ਦਿੰਦਿਆਂ, ਪੰਜਾਬ ਸਰਕਾਰ ਵਲੋਂ ਆਈ.ਬੀ.ਡੀ.ਪੀ. 2017 ਅਧੀਨ ਸਟੈਂਪ ਡਿਊਟੀ ਤੋਂ ਦਿੱਤੀ ਛੋਟ ਸਬੰਧੀ ਰੀਫੰਡ ਲੈਣ ਲਈ ਆਨਲਾਈਨ ਅਰਜ਼ੀ ਜਮ•ਾਂ ਕਰਵਾਉਣ ਦੀ ਵਿਧੀ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪ੍ਰਵਾਨਗੀ ਮਿਲਣ ਉਪਰੰਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਨਿਵੇਸ਼ਕਾਂ ਨੂੰ ਰਾਹਤ ਦਿੰਦਿਆਂ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।

Advertisements

ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਵਪਾਰਕ ਉਤਪਾਦਨ ਸ਼ੁਰੂ ਹੋਣ ਤੋਂ ਬਾਅਦ ਸਟੈਂਪ ਡਿਊਟੀ ਤੋਂ ਛੋਟ ਦੇ ਰੀਫੰਡ ਲਈ ਦਾਅਵਾ ਕੀਤਾ ਜਾ ਸਕਦਾ ਹੈ। ਰੀਫੰਡ ਦਾ ਦਾਅਵਾ ਕਰਨ ਦੀ ਇਕ ਸ਼ਰਤ ਇਹ ਹੈ ਕਿ ਅਰਜ਼ੀ ਦੇਣ ਤੋਂ 3 ਸਾਲ ਪਹਿਲਾਂ ਜਾਂ ਬਾਅਦ ਵਿਚ ਜ਼ਮੀਨ ਨਾ ਖਰੀਦੀ ਹੋਵੇ। ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਸੋਧੀ ਹੋਈ ਪ੍ਰਕਿਰਿਆ ਦੇ ਤਹਿਤ ਇਨਸੈਂਟਿਵ ਕਾਮਨ ਐਪਲੀਕੇਸ਼ਨ ਫਾਰਮ (ਆਈ.ਸੀ.ਏ.ਐਫ.) ਜਮ•ਾਂ ਕਰਨ ਦੀ ਤਰੀਕ ਨੂੰ ਉਪਰੋਕਤ ਤਿੰਨ ਸਾਲਾਂ ਸਬੰਧੀ ਸ਼ਰਤ ਦੀ ਜਾਂਚ ਕਰਨ ਲਈ ਵਿਚਾਰਿਆ ਜਾਵੇਗਾ।

LEAVE A REPLY

Please enter your comment!
Please enter your name here