ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਨੂੰ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜ਼ਲੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਰੋਨਾ ਨਾਲ ਜੂਝਦਿਆਂ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਨੂੰ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਉੱਘੀਆਂ ਸ਼ਖਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਥਾਨਕ ਭੰਗੀ ਚੋਅ ਰੋਡ ‘ਤੇ ਸਥਿਤ ਸ਼ਕਤੀ ਮੰਦਰ ਵਿੱਚ ਹੋਏ ਸ਼ਰਧਾਂਜ਼ਲੀ ਸਮਾਗਮ ਵਿੱਚ ਭਾਰੀ ਗਿਣਤੀ ਸਿਆਸੀ ਧਾਰਮਿਕ ਅਤੇ ਸਮਾਜਿਕ ਹਸਤੀਆਂ ਦੇ ਨਾਲ-ਨਾਲ ਸ੍ਰੀ ਕਪੂਰ ਦੇ ਸਨੇਹੀਆਂ ਵਲੋਂ ਨਿੱਜੀ ਤੌਰ ‘ਤੇ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਆਪਣੇ ਸ਼ੋਕ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਪੂਰ ਦੇ ਚਲਾਣੇ ਉਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਅਸ਼ਵਨੀ ਕਪੂਰ ਦਾ ਲੰਮਾ ਤਜ਼ਰਬਾ ਰਿਹਾ ਜਿਸ ਦੌਰਾਨ ਉਹਨਾਂ ਪੱਤਰਕਾਰੀ ਪ੍ਰਤੀ ਆਪਣੇ ਫਰਜ ਪੇਸ਼ੇਵਾਰਾਨਾ ਕਦਰਾਂ-ਕੀਮਤਾਂ ਨਾਲ ਬਾਖੂਬੀ ਨਿਭਾਈ।

Advertisements

ਮੁੱਖ ਮੰਤਰੀ ਵਲੋਂ ਭੇਜੇ ਸ਼ੋਕ ਸੁਨੇਹੇ ਨੂੰ ਪੜਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੌਰਾਨ ਸ੍ਰੀ ਕਪੂਰ ਵਲੋਂ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਦਯੋਗ ਮੰਤਰੀ ਨੇ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਸ੍ਰੀ ਕਪੂਰ ਬਹੁਤ ਹੀ ਸੁਲਝੇ ਅਤੇ ਤਜ਼ਰਬੇਕਾਰ ਇਨਸਾਨ ਸਨ ਜਿਨਾਂ ਦੇ ਤੁਰ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨੇ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਸ੍ਰੀ ਕਪੂਰ ਦਾ ਵਿਛੋੜਾ ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਅਸਹਿ ਹੈ। ਉਨ•ਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਮੈਂਬਰ ਪਾਰਲੀਮੈਂਟ ਕਮਲ ਚੌਧਰੀ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਨੇ ਸ੍ਰੀ ਕਪੂਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

LEAVE A REPLY

Please enter your comment!
Please enter your name here