Friday, November 13, 2026
Home Punjab ਸਿੱਖਿਆ ਵਿਭਾਗ ਨੇ ਪਰਾਲੀ ਨਾ ਜਲਾਉਣ ਲਈ ਚਲਾਈ ਜਗਾਰੂਕਤਾ ਮੁਹਿੰਮ

ਸਿੱਖਿਆ ਵਿਭਾਗ ਨੇ ਪਰਾਲੀ ਨਾ ਜਲਾਉਣ ਲਈ ਚਲਾਈ ਜਗਾਰੂਕਤਾ ਮੁਹਿੰਮ

ਪਠਾਨਕੋਟ (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਵੱਲੋਂ ਜਿੱਥੇ ਸਕੂਲ ਬੰਦ ਹੋਣ ਦੇ ਬਾਵਜ਼ੂਦ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਸਿਲਸਿਲਾ ਨਿਰਵਿਘਨ ਜਾਰੀ ਹੈ। ਇਸ ਤੋਂ ਇਲਾਵਾ ਵਿਭਾਗ ਦੁਆਰਾ ਆਪਣੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੀ  ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ. ਜਗਜੀਤ ਸਿੰਘ ਅਤੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਬਲਦੇਵ ਰਾਜ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਪੌਦੇ ਲਾ ਕੇ ਹਰਿਆਲੀ ਨੂੰ ਵਧਾਵਾ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਰਾਹੀਂ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਜ਼ਰੀਏ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤੇ ਜਾ ਰਹੇ ਹਨ।
ਪਿਛਲੇ ਕੁੱਝ ਦਿਨਾਂ ਤੋਂ ਵਿਭਾਗ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਇਸ ਗੰਭੀਰ ਸਮੱਸਿਆ ਨੂੰ ਰੋਕਣ ਲਈ ਅਤੇ ਲੋਕਾਂ ਨੂੰ ਜਾਗਰੂਕ ਲਈ ਵਿਲੱਖਣ ਉਪਰਾਲਾ ਕਰਦਿਆਂ ‘ਪਰਾਲ਼ੀ ਨੂੰ ਨਾ ਅੱਗ ਲਗਾਓ, ਪ੍ਰਦੂਸ਼ਣ ਮੁਕਤ ਪੰਜਾਬ ਬਣਾਓ’ ਅਤੇ ‘ਬੱਚਿਓ ਅੰਕਲ ਨੂੰ ਸਮਝਾਓ, ਪਰਾਲ਼ੀ ਨੂੰ ਅੱਗ ਨਾ ਲਗਾਓ’ ਦਾ ਸੁਨੇਹਾ ਦਿੰਦੇ ਰੰਗ-ਬਿਰੰਗੇ ਪੋਸਟਰ ਜਾਰੀ ਕੀਤੇ ਜਾ ਰਹੇ ਹਨ।
ਇਸ ਸਬੰਧੀ ਅਧਿਆਪਕ ਬ੍ਰਿਜ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੀਦ ਮੱਖਣ ਸਿੰਘ ਦਾ ਕਹਿਣਾ ਹੈ ਕਿ ਅਸੀਂ ਇਸ ਗੱਲ ਤੋਂ ਭਲੀਭਾਂਤ ਜਾਣੂ ਹਾਂ ਕਿ  ਪਰਾਲੀ ਸਾੜਨ ਦੇ ਰੁਝਾਨ ਸਦਕਾ ਵਾਤਾਵਰਨ ਪਲੀਤ ਹੁੰਦਾ ਹੈ ਅਤੇ ਪਰਾਲੀ ਜਲਾਉਣ ਨਾਲ ਪੈਦਾ ਹੋਏ ਧੂੰਏ ਸਦਕਾ ਸਾਹ, ਦਮੇ ਅਤੇ ਅੱਖਾਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਜ਼ਮੀਨ ਨੂੰ ਉਪਯਾਊ ਬਣਾਉਣ ਵਾਲੇ ਕਈ ਮਿੱਤਰ ਕੀੜੇ-ਮਕੌੜੇ ਅਤੇ ਪੰਛੀ ਵੀ ਅੱਗ ਦੀ ਭੇਂਟ ਚੜ• ਜਾਂਦੇ ਹਨ।
ਅਰਪਣ ਕਲੋਤਰਾ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਦਾ ਕਹਿਣਾ ਹੈ ਕਿ ਸਾਡੇ ਅਧਿਆਪਕਾਂ ਦੇ ਸਹਿਯੋਗ ਨਾਲ ਅਸੀਂ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਰਹਿਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕਰਦੇ ਹਾਂ ਤਾਂ ਜੋ ਵਾਤਾਵਰਨ ਸਵੱਛ ਬਣਿਆ ਰਹੇ।

Advertisements

LEAVE A REPLY

Please enter your comment!
Please enter your name here