ਜਿਲੇ ਵਿੱਚ 34 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5069, 4 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  916 ਨਵੇ ਸੈਪਲ ਲੈਣ  ਨਾਲ ਅਤੇ 1176 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 34 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5069 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 123828 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  118162 ਸੈਪਲ  ਨੈਗਟਿਵ,  ਜਦ ਕਿ 1100 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 184 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ   ਹੈ 424 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4461 । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 34  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   27 ਪਾਜੇਟਵ ਮਰੀਜ ਹਨ । ਜਿਲੇ ਚਾਰ  ਮੋਤ ਹੋਈ ਹੈ (1) 55 ਸਾਲਾ ਵਿਆਕਤੀ ਵਾਸੀ ਪੁਰੀਕਾ,   ਮੌਤ ਜਲੰਧਰ ਹਸਪਤਾਲ ਲੈ ਕੇ ਜਾਂਦੇ ਹੋਈ  (2) 58 ਸਾਲਾ ਔਰਤ ਵਾਸੀ ਨਿਊ ਦੀਪ ਨਗਰ ਹੁਸ਼ਿਆਰਪੁਰ ਮੌਤ ਕਿਡਨੀ ਹਸਪਤਾਲ ਜਲੰਧਰ (3) ਔਰਤ 73 ਸਾਲਾ ਵਾਸੀ ਤਾਜੇਵਾਲ ਬਿਛੋਹੀ ਮੌਤ ਆਈਵੀਵਾਈ ਹਸਪਤਾਲ ਹੁਸ਼ਿਆਪੁਰ (4) 69 ਸਾਲਾ ਔਰਤ ਵਾਸੀ ਸਮੁੰਦੜਾ ਮੌਤ ਨਿਜੀ ਹਸਪਤਾਲ ਪੰਚਕੂਲਾ । ਇਹ ਚਾਰੇ ਮਰੀਜ ਕੋਰੋਨਾ ਪਾਜੇਟਿਵ ਹਨ ।

ਸਿਵਲ ਸਰਜਨ ਨੇ ਲੋਕਾਂ ਨੂੰ  ਅਪੀਲ ਕਰਦੇ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈੰਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here