ਡੀਈਓ ਜਗਜੀਤ ਸਿੰਘ ਵੱਲੋਂ ਵਿਦਿਆਰਥੀਆਂ ਦੇ ਬਡੀ ਗੁਰੱਪ ਬਣਾਏ ਜਾਣ ‘ਤੇ ਜ਼ੋਰ

ਪਠਾਨਕੋਟ (ਦ ਸਟੈਲਰ ਨਿਊਜ਼)। ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ (ਐੱਨਟੀਐੱਸਈ) ‘ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਫਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਵਿੱਚ ਯੋਜਨਾਬੱਧ ਤਰੀਕੇ ਨਾਲ ਸਰਗਰਮੀਆਂ ਵਿੱਢ ਦਿੱਤੀਆਂ ਹਨ। ਇਸ ਪ੍ਰੀਖਿਆ ਦੀ ਤਿਆਰੀ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਰਾਜ ਦੇ ਸਾਰੇ ਜਿਲਿਆਂ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਪਠਾਨਕੋਟ ਜਿਲੇ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਹੈ। 13 ਦਸੰਬਰ ਨੂੰ ਹੋਣ ਵਾਲੀ ਉਕਤ ਪ੍ਰੀਖਿਆ ਲਈ ਵਿਭਾਗ ਵੱਲੋਂ ਜਿੱਥੇ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉੱਥੇ ਤਿਆਰੀ ਦੇ ਪਹਿਲੇ ਪੜਾਅ ਤਹਿਤ ਵਿਦਿਆਰਥੀਆਂ ਦੇ ਬਡੀ ਗੁਰੱਪ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਕੀਤੀ ਗਈ ਮੀਟਿੰਗ ‘ਚ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਜਗਜੀਤ ਸਿੰਘ ਅਤੇ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਦੇਵ ਰਾਜ, ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਅਤੇ ਪੜੋ ਪੰਜਾਬ ਪੜਾਓ ਟੀਮ ਦੇ ਮੈਂਬਰ ਸ਼ਾਮਲ ਹੋਏ।
ਇਸ ਸਬੰਧੀ ਜਿਲਾ ਸਿੱਖਿਆ ਅਫਸਰ (ਸੈ.) ਸ. ਜਗਜੀਤ ਸਿੰਘ ਵੱਲੋਂ ਜਿਲੇ ਦੇ ਸਮੂਹ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਇਸ ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਪਛਾਣ ਕਰਕੇ ਉਹਨਾਂ ਦੇ ਬਡੀ ਗਰੁੱਪ ਬਣਾ ਦਿੱਤੇ ਜਾਣ ਅਤੇ ਵਿਦਿਆਰਥੀਆਂ ਦੇ ਜ਼ਿਲਾ ਵਾਈਜ਼ ਵਟਸਐਪ ਗਰੁੱਪ ਬਣਾ ਕੇ ਉਹਨਾਂ ਨੂੰ ਚੰਗੀ ਤਿਆਰੀ ਲਈ ਵੀ ਇੱਕ ਯੋਜਨਾਬੱਧ ਤਰੀਕੇ ਨਾਲ ਉਤਸ਼ਾਹਿਤ ਕੀਤਾ ਜਾਵੇ। ਉਕਤ ਪ੍ਰੀਖਿਆ ਵਿਦਿਆਰਥੀਆਂ ਲਈ ਉਚੇਰੀ ਪੜਾਈ ਕਰਨ ਦਾ ਬਹੁਤ ਸੁਨਹਿਰਾ ਮੌਕਾ ਪ੍ਰਦਾਨ ਕਰਦੀ ਹੈ। ਇਸ ਪ੍ਰੀਖਿਆ ‘ਚੋਂ ਸਫਲ ਹੋਣ ਵਾਲੇ ਵਿਦਿਆਰਥੀਆਂ ਲਈ ਚੋਖੀ ਰਾਸ਼ੀ ਵਾਲੇ ਵਜੀਫੇ ਹਾਸਿਲ ਕਰਨ ਦਾ ਮੌਕਾ ਹੁੰਦਾ ਹੈ। ਦੱਸਣਯੋਗ ਹੈ ਕਿ ਐੱਨ.ਸੀ.ਈ.ਆਰ.ਟੀ ਵੱਲੋਂ ਲਈ ਜਾਣ ਵਾਲੀ ਉਕਤ ਪ੍ਰੀਖਿਆ ਪਾਸ ਕਰਨ ਉਪਰੰਤ ਲੱਗਭੱਗ 2000 ਵਿਦਿਆਰਥੀਆਂ ਨੂੰ ਕਲਾਸ 11ਵੀਂ ਅਤੇ 12 ਵੀਂ ਦੌਰਾਨ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਉਚੇਰੀ ਸਿੱਖਿਆ ਲਈ ਯੂਜੀਸੀ ਦੇ ਨਿਯਮਾਂ ਅਨੁਸਾਰ ਵਜ਼ੀਫਾ ਦਿੱਤਾ ਜਾਵੇਗਾ। ਐੱਸ.ਸੀ.ਈ.ਆਰ.ਟੀ. ਵੱਲੋਂ ਐੱਨ.ਟੀ.ਐੱਸ.ਈ ਰਾਜ ਪੱਧਰੀ ਪ੍ਰੀਖਿਆ (ਸਟੇਜ-1) ਲਈ ਦਾਖ਼ਲਾ ਫਾਰਮ ਭਰਨ ਦੀ ਆਰੰਭਿਕ 8 ਅਕਤੂਬਰ 2020 ਹੈ ਅਤੇ ਦਾਖ਼ਲਾ ਫਾਰਮ ਭਰਨ ਦੀ ਆਖ਼ਰੀ ਮਿਤੀ 2 ਨਵੰਬਰ 2020 ਹੈ। ਇਸ ਪ੍ਰੀਖਿਆ ਲਈ 1 ਦਸੰਬਰ ਤੋਂ ਐਡਮਿਟ ਕਾਰਡ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਇਹ ਪ੍ਰੀਖਿਆ 13 ਦਸੰਬਰ 2020 ਦਿਨ ਐਤਵਾਰ ਨੂੰ ਲਈ ਜਾਵੇਗੀ।

Advertisements

LEAVE A REPLY

Please enter your comment!
Please enter your name here