ਪੰਜਾਬ ਸਰਕਾਰ ਵਲੋਂ ਚਲਾਏ ਮਿਸ਼ਨ ਫਤਿਹ ਦਾ ਹਿੱਸਾ ਬਣ ਕੇ ਜਿਲੇ ਨੂੰ ਬਣਾਈਏ ਕੋਰੋਨਾ ਮੁਕਤ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰਾਂ ਦੇ ਲੱਛਣ ਹੋਣ ਤੇ ਬਿਨਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਓ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕਿ ਬਿਨਾਂ ਲੱਛਣ ਵਾਲੇ ਕਰੋਨਾ ਪੀੜਤ ਲੋਕਾਂ ਨੂੰ ਹੁਣ ਆਪਣੇ ਹੀ ਘਰਾਂ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਓ ਪੰਜਾਬ ਸਰਕਾਰ ਵੱਲੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ ਅਤੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ। ਡਿਪਟੀ ਕਮਿਸਨਰ ਨੇ ਕਿਹਾ ਕਿ  ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਸਾਨੂੰ ਖੁਦ ਨੂੰ ਵੀ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜ•ਤ ਵਿਅਕਤੀ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਸਕਣ। ਪਰ ਉਸ ਵਿਅਕਤੀ ਲਈ ਡਾਕਟਰਾਂ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣਾ ਬਹੁਤ ਜਰੂਰੀ ਹੈ ਕਿਉਂਕਿ ਸਾਵਧਾਨੀਆਂ ਵਰਤ ਕੇ ਹੀ ਅਸੀਂ ਇਸ ਖਤਰਨਾਕ ਬਿਮਾਰੀ ਦਾ ਖਾਤਮਾ ਕਰ ਸਕਦੇ ਹਾਂ।

Advertisements

LEAVE A REPLY

Please enter your comment!
Please enter your name here