ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕੀਤਾ ਪ੍ਰੇਰਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਬਲਾਕ ਪਠਾਨਕੋਟ ਵਿੱਚ ਲਗਾਤਾਰ ਕੱਦੂ ਕਰਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਅਤੇ ਕੋਵਿਡ19 ਕਾਰਨ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਸਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕਰਦਿਆਂ ਝੌਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸੇ ਮਿਹੰਮ ਤੋਂ ਪ੍ਰੇਰਿਤ ਹੋ ਕੇ ਬਲਾਕ ਪਠਾਨਕੋਟ ਦੇ ਪਿੰਡ ਅਖਰੋਟਾ ਦੇ ਵਸਨੀਕ ਉੱਦਮੀ ਨੌਜਵਾਨ ਕਿਸਾਨ ਬੂਟਾ ਸਿੰਘ ਨੇ 7 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਸਫਲਤਾ ਹਾਸਲ ਕੀਤੀ ਅਤੇ ਦੂਸਰੇ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣੇ। ਡਿਪਟੀ ਕਮਿਸ਼ਨਰ ਸੰਯਿਮ ਅਗਰਵਾਲ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲ਼ਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਸ੍ਰ ਬੂਟਾ ਸਿੰਘ ਦੇ ਖੇਤਾਂ ਵਿੱਚ ਖੇਤ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਹੋਰਨ ਤੋਂ ਇਲਵਾ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਅੰਸ਼ੁਮਨ ਸ਼ਰਮਾ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਸੁਖਜਿੰਦਰ ਸਿੰਘ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸਮੇਤ ਕਈ ਕਿਸਾਨ ਹਾਜ਼ਰ ਸਨ।

Advertisements

ਇਸ ਮੋਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਸਰਕਾਰ ਵੱਲੋਂ ਵਿਸ਼ੇਸ ਮੂਹਿੰਮ ਚਲਾ ਕੇ ਜਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਪਰਾਲੀ ਅਤੇ ਕਣਕ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਿਨਾਂ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰ ਰਹੇ ਹਨ ਅਤੇ ਪੂਰਨ ਤੋਰ ਤੇ ਸਹਿਯੋਗ ਦੇਣ ਲਈ ਭਰੋਸਾ ਦੇ ਰਹੇ ਹਨ। ਉਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਗਾਰ ਆ ਰਿਹਾ ਹੈ। ਉਨਾਂ ਕਿਹਾ ਕਿ ਉੱਤਰ-ਪੂਰਬੀ ਸੂਬਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਘਟਣ ਨਾਲ ਘਰੇਲੂ ਮਜ਼ਦੂਰਾਂ ਵੱਲੋਂ ਪ੍ਰਤੀ ਏਕੜ ਝੋਨੇ ਦੀ ਲਵਾਈ ਵੱਜੋਂ ਵਧੇਰੇ ਕੀਮਤ ਮੰਗਣ ਨਾਲ ਖੇਤੀ ਲਾਗਤ ਖਰਚੇ ਵਧਣ ਦੇ ਨਾਲ ਨਾਲ ਝੋਨੇ ਦੀ ਲਵਾਈ ਸਮੇਂ ਸਿਰ ਮੁਕੰਮਲ ਕਰਨ ਵਿੱਚ ਵੀ ਮੁਸ਼ਕਲ ਪੇਸ਼ ਆਉਣ ਦੀ ਸੰਭਾਵਨਾ ਸੀ।

ਉਨਾਂ ਕਿਹਾ ਕਿ ਇਨਾਂ ਮੁਸ਼ਕਲਾਂ ਕਾਰਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆਂ ਜਿਸ ਬਹੁਤ ਵੀ ਵਧੀਆਂ ਨਤੀਜੇ ਮਿਲ ਰਹੇ ਹਨ। ਉਨਾਂ ਕਿਹਾ ਕਿ ਝੋਨੇ ਦੀ ਕਾਸ਼ਤ ਕਰਨ ਲਈ 1200-1 500 ਮਿਲੀ ਮੀਟਰ ਪਾਣੀ ਦੀ ਵਰਤੋਂ ਹੁੰਦੀ ਹੈ ਅਤੇ ਇਕੱਲੇ ਕੱਦੁ ਕਰਨ ਲਈ 2੦-30 ਫੀਸਦੀ ਵਰਤੋਂ ਹੁੰਦੀ ਹੈ। ਉਨਾਂ ਕਿਹਾ ਕਿ ਇਨ•ਾਂ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਹੈ ਕਿ ਭਾਰੀਆਂ,ਜ਼ਿਆਦਾ ਸਿੱਲ ਵਾਲੇ ਖੇਤਾਂ ਵਿੱਚ ਝੋਨੇ ਦੀ ਕਾਸ਼ਤ ਕੱਦੂ ਕਰਨ ਦੀ ਬਿਜਾਏ ,ਜੇਕਰ ਝੋਨੇ ਦੀ ਕਾਸ਼ਤ ਬਾਕੀ ਫਸਲਾਂ ਵਾਂਗੂ ਬਿਨਾਂ ਕੱਦੂ ਕੀਤਿਆਂ ਕੀਤੀ ਜਾਵੇ। ਇਸ ਮੌਕੇ ਸ. ਬੂਟਾ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਡਰਿੱਲ ਨਾਲ 10 ਮਈ ਨੂੰ ਕੀਤੀ ਸੀ। ਉਨਾਂ ਕਿਹਾ ਕਿ ਖੇਤੀਬਾੜੀ ਮਹਿਕਮੇ ਦੀਆਂ ਸਿਫਾਰਸ਼ਾਂ ਅਨੁਸਾਰ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਗਿਆ ਸੀ  ਅਤੇ ਕੁੱਲ ਡੇਢ ਬੈਗ ਯੂਰੀਆ ਪ੍ਰਤੀ ਏਕੜ ਵਰਤੋਂ ਕੀਤੀ ਗਈ।

ਉਨਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਕਾਸ਼ਤ ਕੀਤੇ ਝੋਨੇ ਦੀ ਪੈਦਾਵਾਰ ਤਕਰੀਬਨ 32 ਕੁਇੰਟਲ ਪ੍ਰਤੀ ਏਕੜ ਨਿਕਲੀ ਹੈ ਜਦ ਆਮ ਵਿਧੀ ਨਾਲ ਕਾਸ਼ਤ ਕੀਤੇ ਝੋਨੇ ਦੀ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਰਹੀ ਹੈ।ਉਨਾਂ ਦੱਸਿਆ ਕਟਾਈ ਤੋਂ ਬਾਅਦ ਖੇਤ ਵਿੱਚ ਝੌਨੇ ਦੀ ਪਰਾਲੀ ਨੂੰ ਚੌਪਰ ਨਾਲ ਬਰਾਬਰ ਖਿਲਾਰ ਕੇ ਉਲਟਾਵੀ ਹੱਲ ਦਬਾ ਦਿੱਤੀ ਗਈ ਹੈ ਤਾਂ ਜੋ ਜ਼ਮੀਨ ਵਿੱਚ ਹੀ ਗਲ ਸੜ ਜਾਵੇ।ਉਨਾਂ ਦੱਸਿਆ ਇਸ ਖੇਤ ਵਿੱਚ ਪਨੀਰੀ ਲਗਾ ਕੇ ਕਮਾਦ ਦੀ ਬਿਜਾਈ ਕੀਤੀ ਜਾਵੇਗੀ। ਉਨਾਂ  ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ / ਕਰਮਚਾਰੀਆਂ ਦਾ ਧੰਨਵਾਦ ਕੀਤਾ,ਜਿੰਨਾ ਸਮੇਂ ਸਮੇਂ ਤੇ ਯੋਗ ਅਗਵਾਈ ਦੇ ਕੇ ਇਸ ਤਕਨੀਕ ਨੂੰ ਕਾਮਯਾਬ ਬਨਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨਾਂ ਦੱਸਿਆ ਕਿ ਅਗਲੇ ਸਾਉਣੀ ਸੀਜਨ ਦੌਰਾਨ ਪਿੰਡ ਅਖਰੋਟਾ ਵਿੱਚ ਤਕਰੀਬਨ ਸਾਰੇ ਰਕਬੇ ਵਿੱਚ ਹੀ ਸਿੱਧੀ ਬਿਜਾਈ ਨਾਲ ਝੋਨੇ ਦੀ ਕਾਸ਼ਤ ਕੀਤੀ ਜਾਵੇਗੀ। ਅੰਸ਼ੁਮਨ ਸ਼ਰਮਾ ਨੇ ਸਮੂਹ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰੰਨਵਾਦ ਕੀਤਾ।

LEAVE A REPLY

Please enter your comment!
Please enter your name here