ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਸ਼ਹੀਦ ਮੱਖਣ ਸਿੰਘ ਸਕੂਲ ਦੀ ਵਿਦਿਆਰਥਣ ਸਵਿਤਾ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲਾ ਪੱਧਰੀ ਆਨ ਲਾਈਨ ਪੋਸਟਰ ਮੇਕਿੰਗ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ। ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲਾ ਸਿੱਖਿਆ ਅਧਿਕਾਰੀ ਸ.ਜਗਜੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ।

Advertisements

ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਬਾਰਹਵੀਂ  ਜਮਾਤ ਦੀ ਵਿਦਿਆਰਥਣ ਸਵਿਤਾ ਨੇ ਜਿਲੇ ਪਠਾਨਕੋਟ ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਸ. ਜਗਜੀਤ ਸਿੰਘ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਬ੍ਰਿਜਰਾਜ(ਕੰਪਿਊਟਰ ਫੈਕਲਟੀ)  ਦਾ ਵੱਡਮੁੱਲਾ ਯੋਗਦਾਨ ਹੈ।

ਇਸ ਮੋਕੇ ਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਵਿਦਿਆਰਥਣ ਸਵਿਤਾ ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਸਤੀਸ਼ ਬਾਲਾ, ਨੀਰੂ ਬਾਲਾ, ਸੀਮਾ ਕਟੋਚ, ਅੰਜੂ ਬਾਲਾ ਅਤੇ ਬ੍ਰਿਜ ਰਾਜ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here