ਮੁੱਖਮੰਤਰੀ ਵੱਲੋਂ ਅਕਾਲਿਆਂ ਨੂੰ ਚੈਤਾਵਨੀ: ਕਿਹਾ, ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਦੀ ਨਹੀਂ ਲੋੜ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਉਨਾਂ ਦੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਉਹਨਾਂ ਕਿਹਾ ਕਿ ਅਕਾਲੀ ਕਲ ਨੂੰ ਇਸ ਮਾਮਲੇ ਵਿੱਚ ਉਹਨਾਂ ਦੀ ਸਰਕਾਰ ਨੂੰ ਕੋਈ ਵੀ ਹੁਕਮ ਕਰਨ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ ‘ਤੇ ਕੋਈ ਅਧਿਕਾਰ ਹੈ। ਅਕਾਲੀ ਦਲ ਵੱਲੋਂ ਦਿੱਤੀ ਚਿਤਾਵਨੀ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਬੜੀ ਹਾਸੋਹੀਣੀ ਹੈ ਕਿ ਜਿਹੜੀ ਪਾਰਟੀ ਨੇ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਮਤੇ ਦੇ ਹੱਕ ਵਿੱਚ ਵੋਟ ਪਾਉਣ ਤੋਂ ਬਚਣ ਲਈ ਬਾਈਕਾਟ ਕੀਤਾ, ਅੱਜ ਉਹੀ ਪਾਰਟੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਗਲਾ ਸੈਸ਼ਨ ਬੁਲਾਉਣ ਦੀ ਮੰਗ ਉਤੇ ਉਤਾਰੂ ਹੈ।

Advertisements

ਅਕਾਲੀ ਦਲ ਵੱਲੋਂ ਇਸ ਮੁੱਦੇ ਉਤੇ ਦਿੱਤੀ ਚਿਤਾਵਨੀ ਅਤੇ ਘਿਰਾਓ ਕਰਨ ਦੀ ਚਿਤਾਵਨੀ ਨੂੰ ਉਹਨਾਂ ਬਾਦਲਾਂ ਦੇ ਦੋਹਰੇ ਮਾਪਦੰਡ ਦੀ ਇਕ ਹੋਰ ਉਦਾਹਰਨ ਕਰਾਰ ਦਿੱਤਾ ਜਿਨਾਂ ਨੇ ਬੜੀ ਬੇਰਹਿਮੀ ਨਾਲ ਇਸ ਮੁੱਦੇ ਉਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਵਿੱਚ ਕੋਈ ਵੀ ਫੈਸਲਾ ਲੈਣ ਲਈ ਉਹਨਾਂ ਨੂੰ ਅਕਾਲੀਆਂ ਦੀ ਸਲਾਹ ਜਾਂ ਚਿਤਾਵਨੀ ਦੀ ਕੋਈ ਲੋੜ ਨਹੀਂ। ਇਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਦੇ ਹਿੱਤ ਕਾਰਪੋਰੇਟ ਘਰਾਣਿਆਂ ਕੋਲ ਵੇਚ ਦਿੱਤੇ। ਉਹਨਾਂ ਕਿਹਾ ਕਿ ਉਹ ਅਤੇ ਉਹਨਾਂ ਦੀ ਸਰਕਾਰ ਕਿਸਾਨਾਂ ਨੂੰ ਬਾਦਲਾਂ ਦੇ ਪਾਪਾਂ ਤੋਂ ਬਚਾਉਣ ਲਈ ਕੋਈ ਵੀ ਹੀਲਾ ਵਰਤਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਿਸਾਨੀ ਭਾਈਚਾਰੇ ਨੂੰ ਵੀ ਆਪਣਾ ਸੰਘਰਸ਼ ਲੜਨ ਲਈ ਬਾਦਲਾਂ ਦੀ ਕੋਈ ਜ਼ਰੂਰਤ ਨਹੀਂ ਹੈ ਖਾਸ ਕਰਕੇ ਉਦੋਂ ਜਦੋਂ ਸਮੱਸਿਆ ਅਕਾਲੀ ਦਲ ਵੱਲੋਂ ਹੀ ਪੈਦਾ ਕੀਤੀ ਹੋਵੇ।

ਮੁੱਖ ਮੰਤਰੀ ਨੇ ਅਕਾਲੀਆਂ ਦੀ ਧਮਕੀ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਕੋਸ਼ਿਸ਼ ਸਿਰਫ ਬਾਦਲਾਂ ਵੱਲੋਂ ਆਪਣੀ ਰਾਜਨੀਤੀ ਚਮਕਾਉਣ ਲਈ ਪੰਜਾਬ ਦੇ ਕਿਸਾਨਾਂ ਅੱਗੇ ਚੰਗਾ ਬਣਨ ਤੋਂ ਵੱਧ ਹੋਰ ਕੁਝ ਨਹੀਂ ਹੈ। ਅਕਾਲੀ ਦਲ ਲੋਕ ਵਿਰੋਧੀ ਤੇ ਕਿਸਾਨ ਵਿਰੋਧੀ ਕਾਰਵਾਈ ਕਰਕੇ ਆਪਣੇ ਵਿਨਾਸ਼ ਉਤੇ ਖੜਾ ਹੈ। ਅਕਾਲੀ ਦਲ ਵੱਲੋਂ ਕੇਂਦਰ ਅੱਗੇ ਸਵਾਮੀਨਾਥਨ ਫਾਰਮੂਲੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੈਅ ਕਰਨ ਦੀ ਕੀਤੀ ਮੰਗ ਉਤੇ ਵਿਅੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਅਕਾਲੀ ਦਲ ਨੂੰ ਅਚਾਨਕ ਹੀ ਸਵਾਮੀਨਾਥਨ ਕਮੇਟੀ ਦੇ ਸੁਝਾਵਾਂ ਦੀ ਯਾਦ ਆ ਗਈ ਜਦੋਂ ਕਿ ਉਹਨਾਂ ਨੇ ਪਿਛਲੇ 6 ਸਾਲ ਕੇਂਦਰੀ ਸੱਤਾ ਵਿੱਚ ਭਾਈਵਾਲ ਰਹਿੰਦਿਆਂ ਇਨ•ਾਂ ਦਾ ਜ਼ਿਕਰ ਤੱਕ ਨਹੀਂ ਕੀਤਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ, ”ਪਿਛਲੇ ਛੇ ਸਾਲਾਂ ਦੌਰਾਨ ਹਰਸਿਮਰਤ ਨੇ ਕੇਂਦਰੀ ਕੈਬਨਿਟ ਵਿੱਚ ਬੈਠਿਆਂ ਕਿੰਨੇ ਵਾਰ ਸਵਾਮੀਨਾਥਨ ਕਮੇਟੀ ਦਾ ਮੁੱਦਾ ਚੁੱਕਿਆ? ਸੁਖਬੀਰ ਨੇ ਆਖਰੀ ਵਾਰ ਕਦੋਂ ਸਵਾਮੀਨਾਥਨ ਫਾਰਮੂਲੇ ਬਾਰੇ ਸੋਚਿਆ ਸੀ?”ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਸ.ਸੀ. ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ਵਿੱਚ ਬਰਖਾਸਤ ਕਰਨ ਦੀ ਅਕਾਲੀ ਦਲ ਦੀ ਚਿਤਾਵਨੀ ਨੂੰ ਰੱਦ ਕਰਦਿਆਂ ਕਿਹਾ ਕਿ ਮੁੱਖ ਸਕੱਤਰ ਅਤੇ ਤਿੰਨ ਆਈ.ਏ.ਐਸ. ਅਫਸਰਾਂ ਦੀ ਕਮੇਟੀ ਨੇ ਪਹਿਲਾਂ ਹੀ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ।  ਉਹਨਾਂ ਬਾਦਲਾਂ ਨੂੰ ਕਿਹਾ, ”ਮੈਂ ਤੁਹਾਡੀ ਮਨਮਰਜ਼ੀ ਦੇ ਬੇਬੁਨਿਆਦ ਦੋਸ਼ਾਂ ‘ਤੇ ਕਾਰਵਾਈ ਨਹੀਂ ਕਰਾਂਗੇ।

” ਉਹਨਾਂ ਅੱਗੇ ਕਿਹਾ ਕਿ ਬੇਲੋੜੇ ਦੋਸ਼ਾਂ ਅਤੇ ਬੇਤੁਕੀਆਂ ਮੰਗਾਂ ਉਤੇ ਕਿਸੇ ਵੀ ਵਿਅਕਤੀ ਖਿਲਾਫ ਕਾਰਵਾਈ ਵਿੱਚ ਉਹ ਵਿਸ਼ਵਾਸ ਨਹੀਂ ਕਰਦੇ। ਕਰਤਾਰਪੁਰ ਲਾਂਘੇ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੀ ਇਸ ਨੂੰ ਖੋਲਣ ਦੇ ਹੱਕ ਵਿੱਚ ਹੈ ਪਰ ਇਸ ਬਾਰੇ ਕੋਈ ਵੀ ਫੈਸਲਾ ਕੇਂਦਰ ਸਰਕਾਰ ਨੇ ਹੀ ਸੁਰੱਖਿਆ ਅਤੇ ਕੋਵਿਡ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਕਰਨਾ ਹੈ।

LEAVE A REPLY

Please enter your comment!
Please enter your name here