ਪੰਜਾਬ ਮੰਡੀ ਬੋਰਡ ਸਕੱਤਰ ਨੇ ਜਲੰਧਰ ਤੇ ਕਰਤਾਰਪੁਰ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕੋਵਿਡ -19 ਮਹਾਂਮਾਰੀ ਦੌਰ ਵਿੱਚ ਜ਼ਿਲਾ ਜਲੰਧਰ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰੀਕਿਰਿਆ ‘ਤੇ ਪੂਰਨ ਸੰਤੁਸ਼ਟੀ ਜ਼ਾਹਰ ਕੀਤੀ। ਮੰਡੀ ਬੋਰਡ ਦੇ ਸਕੱਤਰ ਨੇ ਝੋਨੇ ਦੀ ਖਰੀਦ ਪ੍ਰੀਕਿਰਿਆ ਦਾ ਜਾਇਜ਼ਾ ਲੈਣ ਲਈ ਜਲੰਧਰ ਅਤੇ ਕਰਤਾਰਪੁਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਉਹਨਾਂ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੇ ਬਾਵਜੂਦ ਪੰਜਾਬ ਮੰਡੀ ਬੋਰਡ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਨਿਰਵਿਘਨ, ਸੁਚਾਰੂ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਇਆ ਗਿਆ ਹੈ।

Advertisements

ਭਗਤ ਨੇ ਦੱਸਿਆ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 33.04 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਉਹਨਾਂ ਜਲੰਧਰ ਵਿਖੇ ਝੋਨੇ ਦੀ ਖਰੀਦ ਪ੍ਰੀਕਿਰਿਆ ‘ਤੇ ਪੂਰਨ ਸੰਤੁਸ਼ਟੀ ਜ਼ਾਹਰ ਕਰਦਿਆਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਹੁਣ ਤੱਕ 211981 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 211358 ਮੀਟ੍ਰਿਕ ਟਨ ਝੋਨਾ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜਲੰਧਰ ਵਿਖੇ ਕਿਸਾਨਾਂ ਨੂੰ 160.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਚਾਲੂ ਖਰੀਦ ਸੀਜ਼ਨ ਦੌਰਾਨ ਖਰੀਦ ਤੋਂ 48 ਘੰਟਿਆਂ ਅੰਦਰ ਝੋਨੇ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸਕੱਤਰ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਏਜੰਸੀਆਂ ਨੂੰ ਜ਼ਿਲੇ ਵਿੱਚ ਖਰੀਦ ਕਾਰਜਾਂ ਦੀ ਬਾਕਾਇਦਾ ਨਿਗਰਾਨੀ ਕਰਨ ਨੂੰ ਵੀ ਕਿਹਾ । ਉਨਾਂ ਕਿਹਾ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਮਾਸਕ, ਪਾਣੀ, ਸਾਬਣ ਦੀ ਉਪਲਬਧਤਾ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿਚ ਸਵੱਛਤਾ ਮੁਹਿੰਮ ਪਹਿਲਾਂ ਹੀ ਚਲਾਈ ਜਾ ਚੁੱਕੀ ਹੈ। ਭਗਤ ਨੇ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਜ਼ਿਲਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਜ਼ਿਲਾ

LEAVE A REPLY

Please enter your comment!
Please enter your name here