ਜਿਲੇ ਵਿੱਚ 29 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5147, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2071 ਨਵੇਂ ਸੈਂਪਲ ਲੈਣ ਨਾਲ ਅਤੇ 1763 ਸੈੰਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 29 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5147 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 127667 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 121575 ਸੈਪਲ  ਨੈਗਟਿਵ,  ਜਦ ਕਿ 1468 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 189 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 416 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4542 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 29 ਪਾਜੇਟਿਵ ਕੇਸ ਨਵੇਂ ਹਨ । ਹੁਸ਼ਿਆਰਪੁਰ ਸ਼ਹਿਰ 4 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 25 ਪਾਜੇਟਵ ਮਰੀਜ ਹਨ । ਜਿਲੇ ਵਿੱਚ ਅੱਜ ਦੋ ਮੋਤ ਹੋਈਆ ਹਨ (1) 50 ਸਾਲਾ ਵਿਆਕਤੀ ਵਾਸੀ ਗਸਤਪੁਰ ਮੁਕੇਰੀਆ,   ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (2) 50 ਸਾਲਾ ਔਰਤ ਵਾਸੀ ਰਾਂਡਾ, ਦਸੂਹਾਂ ਦੀਮੌਤ ਮੈਡੀਕਲ ਕਾਲਿਜ ਅਮ੍ਰਿਤਸਰ (ਇਹ ਦੋਨੋ ਮਰੀਜ ਕੋਰੋਨਾ ਪਾਜੇਟਿਵ ਸਨ ।  ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । 

LEAVE A REPLY

Please enter your comment!
Please enter your name here