ਜ਼ਿਲਾ ਮੈਜਿਸਟਰੇਟ ਨੇ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਅਤੇ ਕੋਚਿੰਗ ਸੰਸਥਾਵਾਂ ਮੁੜ ਖੋਲਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਸਕੂਲਾਂ ਅਤੇ ਕੋਚਿੰਗ ਸੰਸਥਾਵਾਂ ਨੂੰ ਪੜਾਅਵਾਰ ਮੁੜ ਖੋਲਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਇਸ ਸਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟਰੇਟ ਵਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ 15 ਅਕਤੂਬਰ ਤੋਂ ਬਾਅਦ ਸਕੂਲ ਅਤੇ ਕੋਚਿੰਗ ਸੰਸਥਾਵਾਂ ਕੁਝ ਸ਼ਰਤਾਂ ਅਨੁਸਾਰ ਖੋਲ•ੀਆਂ ਜਾ ਸਕਣਗੀਆਂ। ਹੁਕਮਾਂ ਅਨੁਸਾਰ ਆਨਲਾਈਨ ਅਤੇ ਡਿਸਟੈਂਸ ਲਰਨਿੰਗ ਨੂੰ ਉਤਸ਼ਾਹਤ ਕਰਦਿਆਂ ਇਸ ਰਾਹੀਂ ਪੜ•ਾਈ ਨੂੰ ਤਰਜੀਹ ਦਿੱਤੀ ਜਾਵੇਗੀ। ਜ਼ਿਲਾ ਮੈਜਿਸਟਰੇਟ ਵਲੋਂ ਜਾਰੀ ਹਦਾਇਤਾਂ ਤਹਿਤ ਸਿਰਫ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਸਹਿਮਤੀ ਨਾਲ ਸਕੂਲਾਂ ਅਤੇ ਇਨਾਂ ਸੰਸਥਾਵਾਂ ਵਿੱਚ ਜਾਣ ਦੀ ਇਜਾਜ਼ਤ ਰਹੇਗੀ।

Advertisements

ਵਿਦਿਆਰਥੀਆਂ ਦੀ ਹਾਜ਼ਰੀ ਪੂਰੀ ਤਰਾਂ ਮਾਪਿਆਂ ਦੀ ਸਹਿਮਤੀ ‘ਤੇ ਨਿਰਭਰ ਹੋਵੇਗੀ। ਹਦਾਇਤਾਂ ਮੁਤਾਬਕ 15 ਅਕਤੂਬਰ ਤੋਂ ਬਾਅਦ ਜਿਹੜੇ ਸਕੂਲ ਖੋਲੇ ਜਾਣਗੇ ਉਨਾਂ ਲਈ ਸਕੂਲ ਸਿੱਖਿਆ ਵਿਭਾਗ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ਨੂੰ ਇਨ-ਬਿਨ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ। ਇਸੇ ਤਰ•ਾਂ ਹਰ ਸਕੂਲ ਨੂੰ ਇਕ ‘ਕੋਵਿਡ ਮੋਨੀਟਰ’ ਲਾਉਣਾ ਪਵੇਗਾ ਜਿਹੜਾ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਤੇ ਸਾਵਧਾਨੀਆਂ ਦੀ ਪਾਲਣਾ ਕਰਾਉਣ ਲਈ ਜਿੰਮੇਵਾਰ ਹੋਵੇਗਾ।ਇਸ ਤੋਂ ਇਲਾਵਾ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਸਕਾਲਰਾਂ (ਪੀ.ਐਚ.ਡੀ) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਅਦਾਰੇ 15 ਅਕਤੂਬਰ ਤੋਂ ਬਾਅਦ ਖੋਲਣ ਦੀ ਆਗਿਆ ਦਿੱਤੀ ਗਈ ਹੈ।।

ਕੇਂਦਰ ਸਰਕਾਰ ਤੋਂ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਸਬੰਧੀ ਸੰਸਥਾ ਦੇ ਮੁਖੀ ਪ੍ਰਯੋਗਸ਼ਾਲਾਵਾਂ / ਪ੍ਰਯੋਗਾਤਮਕ ਕਾਰਜਾਂ ਦੀ ਲੋੜ ਅਨੁਸਾਰ ਖੋਜ ਵਿਦਵਾਨਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਦੇ  ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਦੀ ਲੋੜ ਮੁਤਾਬਕ ਫੈਸਲਾ ਲਵੇਗਾ।ਇਸ ਤੋਂ ਇਲਾਵਾ ਰਾਜ ਦੀਆਂ ਹੋਰ ਉੱਚ ਸਿੱਖਿਆ ਸੰਸਥਾਵਾਂ ਜਿਵੇਂ ਕਿ ਸਰਕਾਰੀ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ 15 ਅਕਤੂਬਰ ਤੋਂ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ (ਪੀਐਚ.ਡੀ.) ਅਤੇ ਸਾਇੰਸ ਅਤੇ ਤਕਨਾਲੋਜੀ ਵਿਸ਼ਿਆਂ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲਣ ਦੀ ਆਗਿਆ ਦਿੱਤੀ ਗਈ ਹੈ।ਜ਼ਿਲਾ ਮੈਜਿਸਟਰੇਟ ਵਲੋਂ ਜਾਰੀ ਹਦਾਇਤਾਂ ਮੁਤਾਬਕ ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ ਵਲੋਂ ਜਾਰੀ ਕੀਤੇ ਜਾਣ ਵਾਲੇ ਐਸ.ਓ.ਪੀਜ਼ ਅਨੁਸਾਰ 15 ਅਕਤੂਬਰ ਤੋਂ ਬਾਅਦ ਖੋਲਣ ਦੀ ਆਗਿਆ ਹੈ।। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਵਣਜ ਮੰਤਰਾਲੇ ਵਲੋਂ ਜਾਰੀ ਐਸਓਪੀਜ਼ ਅਨੁਸਾਰ 15 ਅਕਤੂਬਰ ਤੋਂ ਬਿਜ਼ਨਸ ਟੂ ਬਿਜ਼ਨਸ (ਬੀ 2 ਬੀ) ਪ੍ਰਦਰਸ਼ਨੀਆਂ ਖੋਲਣ ਦੀ ਵੀ ਆਗਿਆ ਦੇ ਦਿੱਤੀ ਗਈ ਹੈ।

ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਮਾਜਿਕ / ਅਕਾਦਮਿਕ / ਖੇਡਾਂ / ਮਨੋਰੰਜਨ / ਸੱਭਿਆਚਾਰਕ / ਧਾਰਮਿਕ / ਰਾਜਨੀਤਿਕ ਸਮਾਗਮ, ਜਿਨਾਂ ਵਿਚ ਵਿਆਹ ਤੇ ਸਸਕਾਰ ਅਤੇ ਹੋਰ ਸਮਾਗਮ ਸ਼ਾਮਲ ਹਨ, ਲਈ ਪਹਿਲਾਂ ਹੀ 100 ਵਿਅਕਤੀਆਂ ਦੀ ਹੱਦ ਨਾਲ ਆਗਿਆ ਦਿੱਤੀ ਗਈ ਹੈ।। ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਇਸ ਤਰਾਂ ਦੇ ਇਕੱਠਾਂ ਲਈ 100 ਵਿਅਕਤੀਆਂ ਦੀ ਨਿਰਧਾਰਤ ਸੀਮਾ ਤੋਂ ਵੱਧ ਇਕੱਠ ਕਰਨ ਦੀ ਆਗਿਆ ਕੁਝ ਸ਼ਰਤਾਂ ਤਹਿਤ 15 ਅਕਤੂਬਰ ਤੋਂ ਹੋਵੇਗੀ ਜਿਵੇਂ ਕਿ ਬੰਦ ਥਾਵਾਂ ਵਿੱਚ 200 ਵਿਅਕਤੀਆਂ ਦੀ ਗਿਣਤੀ ਦੇ ਨਾਲ ਹਾਲ ਦੀ ਵੱਧ ਤੋਂ ਵੱਧ 50% ਸਮਰੱਥਾ ਦੀ ਆਗਿਆ ਹੈ।। ਇਸੇ ਤਰਾਂ ਇਨ•ਾਂ ਥਾਵਾਂ ‘ਤੇ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਲਾਜ਼ਮੀ ਹੋਵੇਗੀ।।
ਉਨਾਂ ਦੱਸਿਆ ਕਿ ਖੁੱਲੀਆਂ ਥਾਵਾਂ, ਜ਼ਮੀਨ / ਜਗਾ ਦੇ ਆਕਾਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲਾ ਮੈਜਿਸਟਰੇਟ ਦੀ ਆਗਿਆ ਅਤੇ ਸਮਾਜਿਕ ਦੂਰੀ ਬਣਾਏ ਰੱਖਣ, ਲਾਜ਼ਮੀ ਮਾਸਕ ਪਾਉਣ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਨਾਲ ਇਸ ਤਰਾਂ ਦੇ ਇਕੱਠਾਂ ਦੀ ਆਗਿਆ ਹੋਵੇਗੀ।। ਇਸ ਲਈ ਸਿਰਫ ਮਨੋਰੰਜਨ ਦੇ ਸਮਾਗਮਾਂ ਲਈ 100 ਵਿਅਕਤੀਆਂ ਤੋਂ ਵੱਧ ਦੇ ਇਕੱਠ ਦੀ ਇਜ਼ਾਜ਼ਤ ਨਹੀਂ ਹੋਵੇਗੀ।।

ਹਦਾਇਤਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਤਰਾਂ ਦੀ ਉਲੰਘਣਾ ਪਾਏ ਜਾਣ ‘ਤੇ ਸਬੰਧਤ ਲੋਕਾਂ ਖਿਲਾਫ਼ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 51 ਤੋਂ 60 ਦੇ ਨਾਲ-ਨਾਲ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here