ਡੀਸੀ ਨੇ ਜਲੰਧਰ ਵਿਖੇ 2 ਵੱਡੀਆਂ ਸਨਅਤਾਂ ਦਾ ਕੀਤਾ ਦੌਰਾ, ਮੰਗੇ ਸੁਝਾਅ

ਜਲੰਧਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਪ੍ਰਮੁੱਖ ਸਨਅਤੀ ਘਰਾਣਿਆਂ ਦੇ ਸੁਝਾਅ ਮੰਗੇ ਅਤੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਸਥਾਨਕ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਨਅਤਕਾਰਾਂ ਦੀਆਂ ਜ਼ਰੂਰਤਾਂ ਤੋਂ ਜਾਣੂੰ ਹੋਣ ਲਈ ਉਨਾਂ ਨਾਲ ਮੀਟਿੰਗਾਂ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਚਆਰ ਹੈਂਡ ਟੂਲਜ਼ ਅਤੇ ਵਿਕਟਰ ਫੋਰਜਿੰਗ ਦੇ ਮਾਲਕਾਂ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਯੋਜਿਤ ਕੀਤੇ ਗਏ ਰੋਜ਼ਗਾਰ ਮੇਲਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਉਨਾਂ ਦਾ ਧੰਨਵਾਦ ਕੀਤਾ।

Advertisements

ਉਨਾਂ ਨੇ ਭਵਿੱਖ ਵਿਚ ਉਨਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਅਤੇ ਸਿੱਖਿਅਤ ਕਿਰਤ ਸ਼ਕਤੀ ਪ੍ਰਦਾਨ ਕਰਨ ਲਈ ਉਨਾਂ ਦੀ ਪ੍ਰਤੀਕ੍ਰਿਆ ਲਈ। ਉਨਾਂ ਸਨਅਤਕਾਰਾਂ ਨੂੰ ਲੋੜੀਂਦੇ ਹੁਨਰਮੰਦ ਕਾਮਿਆਂ ਦੀ ਗਿਣਤੀ ਸਬੰਧੀ ਅੰਕੜੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਪ੍ਰਸ਼ਾਸਨ ਵੱਲੋਂ ਉਸ ਅਨੁਸਾਰ ਯੋਜਨਾ ਬਣਾ ਸਕੇ। ਉਨਾਂ ਕਿਹਾ ਕਿ ਪ੍ਰਸ਼ਾਸਨ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਸਨਅਤਕਾਰਾਂ ਨਾਲ ਮਿਲ ਕੇ ਕੰਮ ਕਰੇਗਾ। ਥੋਰੀ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਅਤੇ ਸਨਅਤਕਾਰਾਂ ਦੋਵਾਂ ਨੂੰ ਲਾਭ ਹੋਵੇਗਾ ਕਿਉਂਕਿ ਨੌਜਵਾਨਾਂ ਨੂੰ ਜਿਥੇ ਚੰਗੀਆਂ ਨੌਕਰੀਆਂ ਮਿਲਣਗੀਆਂ ਉਥੇ ਸਨਅਤਕਾਰਾਂ ਨੂੰ ਹੁਨਰਮੰਦ ਕਿਰਤ ਮਿਲੇਗੀ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਰੇਕ ਨੌਜਵਾਨ ਨੂੰ ਰੋਜ਼ਗਾਰ ਪ੍ਰਦਾਨ ਕਰਨ ਦਾ ਸੁਪਨਾ ਉਦਯੋਗਾਂ ਦੀ ਸਹਾਇਤਾ ਨਾਲ ਜਲਦੀ ਪੂਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹੋਰ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸਨ ਪਹਿਲਾਂ ਹੀ ਪ੍ਰਮੁੱਖ ਉਦਯੋਗਿਕ ਇਕਾਈਆਂ ਅਤੇ ਮੋਹਰੀ ਉੱਦਮੀਆਂ ਨੂੰ ਜੁਟਾਉਣ ਦਾ ਕੰਮ ਸ਼ੁਰੂ ਕਰ ਰਿਹਾ ਹੈ।

LEAVE A REPLY

Please enter your comment!
Please enter your name here