ਜਿਲੇ ਵਿੱਚ 46 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5193, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1722 ਨਵੇਂ ਸੈਂਪਲ ਲੈਣ ਨਾਲ ਅਤੇ 1873 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 46 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5193 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 129389 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ  123409 ਸੈੰਪਲ  ਨੈਗਟਿਵ,  ਜਦਕਿ 1318 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 190 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 405 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4598 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 46 ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 39 ਪਾਜੇਟਵ ਮਰੀਜ ਹਨ । ਜਿਲੇ ਵਿੱਚ ਅੱਜ ਦੋ ਮੋਤਾਂ ਹੋਈਆ ਹਨ (1) 62 ਸਾਲਾ ਵਿਆਕਤੀ ਵਾਸੀ ਸੈਲਾ ਖੁਰਦ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਲੈ ਕੇ ਆ ਰਹੇ ਸੀ ਰਸਤੇ ਚ ਮੌਤ ਹੋ ਗਈ ਹੈ ।

ਇਹ ਮਰੀਜ ਕੋਰੋਨਾ ਪਾਜੇਟਿਵ ਸਨ ।ਜਿਲਾ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here