ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 20 ਅਕਤੂਬਰ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿੱਚ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 20 ਅਕਤੂਬਰ ਤੋਂ20 ਅਕਤੂਬਰ 2020 ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿੱਚ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਉਮੀਦਵਾਰਾਂ ਨੂੰ ਟਰੇਨਿੰਗ ਦਿੱਤੀ ਜਾਵੇਗੀ।

Advertisements

ਉਹਨਾਂ ਕਿਹਾ ਕਿ ਭਰਤੀ ਦੀ ਟਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ 20 ਅਕਤੂਬਰ ਤੋਂ ਸਵੇਰੇ 8 ਵਜੇ ਆਪਣੀ ਜਾਂਚ-ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਨੈਗੇਟਿਵ ਰਿਪੋਰਟ ਵੀ ਨਾਲ ਲੈ ਕੇ ਆਉਣ। ਉਹਨਾਂ ਕਿਹਾ ਕਿ ਹੋਰ ਜਾਣਕਾਰੀ ਲਈ 01882-222013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here