ਜਿਲੇ ਵਿੱਚ 32 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5225

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1117 ਨਵੇਂ ਸੈਂਪਲ ਲੈਣ ਨਾਲ ਅਤੇ 1942 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 32 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5225 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 131206 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  125327 ਸੈਪਲ  ਨੈਗਟਿਵ,  ਜਦਕਿ 1193 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 190 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ   ਹੈ 396 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4639 ਹਨ। ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 32  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   22 ਪਾਜੇਟਵ ਮਰੀਜ ਹਨ । ਜਿਲ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here