ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ ਦੀ ਸ਼ੁਰੂਆਤ 20 ਅਕਤੂਬਰ ਤੋਂ

ਜਲੰਧਰ (ਦ ਸਟੈਲਰ ਨਿਊਜ਼)। ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ ਮਿਤੀ 20 ਅਕਤੂਬਰ,2020 ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਮਿਤੀ 20 ਅਕਤੂਬਰ ਤੋਂ ਸਵੇਰੇ 9 ਵਜੇ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ। ਇਸ ਦੇ ਨਾਲ ਹੀ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਵੀ ਨਾਲ ਲੈ ਕੇ ਆਉਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 7340982774 ਉਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here