ਜਿਲੇ ਵਿੱਚ 91 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5318

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1306 ਨਵੇਂ ਸੈੰਪਲ ਲੈਣ ਨਾਲ ਅਤੇ 1285 ਸੈੰਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 91 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5318 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 132512 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 126610 ਸੈੰਪਲ ਨੈਗਟਿਵ,  ਜਦਕਿ 1201 ਸੈੰਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 127 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 192 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 377 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4749 ਹਨ। ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 91  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 12 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  81 ਪਾਜੇਟਵ ਮਰੀਜ ਹਨ ਤੇ ਜਿਲੇ ਵਿੱਚ ਕੋਰੋਨਾ ਦੇ ਨਾਲ ਦੋ ਮੋਤਾਂ ਹੋਈਆਂ (1) 79 ਸਾਲਾ ਔਰਤ ਵਾਸੀ ਗੜਦੀਵਾਲਾ ਮੌਤ ਹੋਈ ਦੀਪ ਹਸਪਤਲਾ ਲੁਧਿਆਣਾ (2) 45 ਸਾਲਾ ਵਿਆਕਤੀ ਵਾਸੀ ਮੱਲ ਮਜਾਰਾ ਮੋਤ ਸਿਵਲ ਹਸਪਤਾਲ ਹੁਸ਼ਿਆਰਪੁਰ। ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here