20.62 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲੇ ਦੇ 159 ਪਿੰਡਾਂ ਦੀ ਬਦਲੇਗੀ ਨੁਹਾਰ: ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਦੀ ‘ਸਮਾਰਟ  ਪਿੰਡ ਮੁਹਿੰਮ’ ਦੇ ਦੂਜੇ ਪੜਾਅ ਤਹਿਤ 20.62 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲੇ ਦੇ 159 ਪਿੰਡਾਂ ਵਿੱਚ ਵੱਖ-ਵੱਖ 201 ਵਿਕਾਸ ਕਾਰਜ ਕਰਵਾਏ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਭਰ ਵਿੱਚ 2774 ਕਰੋੜ ਰੁਪਏ ਦੀ ਲਾਗਤ ਵਾਲੇ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਉਪਰੰਤ ਅੱਜ ਇਥੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਬਲਾਕ ਦੇ ਪਿੰਡਾਂ ਲਈ ‘ਸਮਾਰਟ ਪਿੰਡ ਮੁਹਿੰਮ’ ਦਾ ਆਗਾਜ਼ ਕੀਤਾ। ਇਸ ਮੌਕੇ ਉਹਨਾਂ ਸਮੂਹ ਪੰਜਾਬ ਵਾਸੀਆਂ ਨੂੰ ਨਵਰਾਤਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਹੋਈ ਹੈ ਜੋ ਕਿ ਪੇਂਡੂ ਖੇਤਰਾਂ ਦੇ ਮੁਹਾਂਦਰੇ ਨੂੰ ਹੋਰ ਵੀ ਨਿਖਾਰ ਦੇਵੇਗੀ।

Advertisements

ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਹੁਲਾਰਾ ਦਿੰਦਿਆਂ ਪੇਂਡੂ ਖੇਤਰਾਂ ਦੀ ਦਿਖ ਬਦਲੀ ਜਾਵੇਗੀ ਅਤੇ ਮਿਆਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਵਿੱਚ ਪੱਕੀਆਂ ਗਲੀਆਂ-ਨਾਲੀਆਂ, ਛੱਪੜਾਂ ਦੇ ਕਾਰਜ, ਸਟਰੀਟ ਲਾਈਟਾਂ, ਪਾਰਕ, ਜਿੰਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰਾਂ ਦੀ ਸਥਾਪਤੀ, ਸਮਾਰਟ ਸਕੂਲਾਂ ਦੇ ਨਾਲ-ਨਾਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਆਦਿ ਨਾਲ ਸਬੰਧਤ ਕੰਮ ਕਰਵਾਏ ਜਾਣਗੇ ਜਿਨ•ਾਂ ਨਾਲ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਜੀਵਨ ਪੱਧਰ ਹੋਰ ੳÎੁੱਚਾ ਹੋਵੇਗਾ।ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 2019 ਵਿੱਚ ਸ਼ੁਰੂ ਕੀਤੇ ਸਮਾਰਟ ਪਿੰਡ ਮੁਹਿੰਮ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ 19132 ਵਿਕਾਸ ਕਾਰਜ ਕਰਵਾਏ ਗਏ। ਉਹਨਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਪੜਾਅ ਦੀ ਜਬਰਦਸਤ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਲਈ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ।ਜਿਸ ਤਹਿਤ 2774 ਕਰੋੜ ਰੁਪਏ ਦੀ ਲਾਗਤ ਨਾਲ 48910 ਵੱਖ-ਵੱਖ ਕੰਮ 2022 ਤੱਕ ਨੇਪਰੇ ਚਾੜੇ ਜਾਣਗੇ।ਬਲਾਕ ਹੁਸ਼ਿਆਰਪੁਰ ਵਿੱਚ ਸਮਾਰਟ ਪਿੰਡ ਮੁਹਿੰਮ-2 ਸਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਬਲਾਕ-1 ਅਤੇ 2 ਦੇ 9 ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 1.96 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਇਹਨਾਂ ਪਿੰਡਾਂ ਵਿੱਚ ਆਦਮਵਾਲ ਵਿੱਚ ਗਲੀਆਂ-ਨਾਲੀਆਂ ਅਤੇ ਪਾਣੀ ਦੀ ਨਿਕਾਸੀ ਲਈ 7.80 ਲੱਖ ਰੁਪਏ, ਪਿੰਡ ਅੱਜੋਵਾਲ ਵਿੱਚ 8 ਲੱਖ ਰੁਪਏ ਅਤੇ ਪਿੰਡ ਬਜਵਾੜਾ ਵਿੱਚ 10 ਲੱਖ ਰੁਪਏ, ਨਵੀਂ ਕਲੋਨੀ ਚੋਹਾਲ ਵਿੱਚ ਗਲੀਆਂ-ਨਾਲੀਆਂ ਲਈ 10 ਲੱਖ ਰੁਪਏ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ, ਪਿੰਡ ਡਾਡਾ ਦੀ ਫਿਰਨੀ ਲਈ 15 ਲੱਖ ਰੁਪਏ ਅਤੇ ਪਾਈਪ ਲਾਈਨ ਰਾਹੀਂ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ ਖਰਚੇ ਜਾ ਰਹੇ ਹਨ। ਇਸੇ ਤਰ•ਾਂ ਪਿੰਡ ਜਹਾਨਖੇਲਾਂ ਵਿੱਚ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 30 ਲੱਖ ਰੁਪਏ ਦੇ ਨਾਲ-ਨਾਲ ਪਟਵਾਰਖਾਨੇ ਤੱਕ ਗੰਦੇ ਪਾਣੀ ਦੀ ਨਿਕਾਸੀ ਲਈ 6 ਲੱਖ ਰੁਪਏ, ਪਿੰਡ ਮਹਿਲਾਂਵਾਲੀ ਦੇ ਮੁਹੱਲਾ ਕਬੀਰ ਪੰਥੀਆਂ ਵਿੱਚ ਸ਼ਮਸ਼ਾਨਘਾਟ ਲਈ 5 ਲੱਖ  ਰੁਪਏ ਅਤੇ ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੇ ਨਿਕਾਸ ਲਈ 25 ਲੱਖ ਰੁਪਏ, ਪਿੰਡ ਨੰਗਲ ਸ਼ਹੀਦਾਂ ਵਿੱਚ ਗਲੀਆਂ-ਨਾਲੀਆਂ ਲਈ 20 ਲੱਖ ਰੁਪਏ ਅਤੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 8 ਲੱਖ ਰੁਪਏ ਅਤੇ ਪਿੰਡ ਸ਼ੇਰਗੜ ਦੇ ਸ਼ਮਸ਼ਾਨਘਾਟ ਲਈ 5 ਲੱਖ ਰੁਪਏ ਦੇ ਨਾਲ-ਨਾਲ ਗਲੀਆਂ-ਨਾਲੀਆਂ ਆਦਿ ਲਈ 30 ਲੱਖ ਰੁਪਏ ਖਰਚੇ ਜਾ ਰਹੇ ਹਨ।

ਪਿੰਡਾਂ ਵਿੱਚ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੇ ਪਿੰਡਾਂ ਵਿੱਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਜ਼ਿਲੇ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਕਰੀਬ 205 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਨ•ਾਂ ਵਿੱਚੋਂ 31 ਕਰੋੜ ਰੁਪਏ ਮਗਨਰੇਗਾ ਸਕੀਮ ਤਹਿਤ ਲੇਬਰ ਲਈ ਰੱਖੇ ਗਏ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਤਮਾਮ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਅਤੇ ਡੀ.ਡੀ.ਪੀ.ਓ. ਸਰਬਜੀਤ ਸਿੰਘ ਬੈਂਸ ਆਦਿ ਮੌਜੂਦ ਸਨ।ਜ਼ਿਲੇ ਦੇ 10 ਬਲਾਕਾਂ ‘ਚ 20.62 ਕਰੋੜ ਰੁਪਏ ਨਾਲ ਹੋਣਗੇ 201 ਵਿਕਾਸ ਕਾਰਜ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ ਬਲਾਕ ਭੂੰਗਾ ਵਿੱਚ ਵੱਖ-ਵੱਖ 15 ਕੰਮਾਂ ‘ਤੇ ਕਰੀਬ 1.06 ਕਰੋੜ ਅਤੇ ਬਲਾਕ ਹਾਜੀਪੁਰ ‘ਚ 43 ਵਿਕਾਸ ਕਾਰਜਾਂ ਲਈ 3.28 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸੇ ਤਰਾਂ ਬਲਾਕ ਤਲਵਾੜਾ, ਗੜਸ਼ੰਕਰ, ਮਾਹਿਲਪੁਰ, ਦਸੂਹਾ, ਹੁਸ਼ਿਆਰਪੁਰ-1, ਟਾਂਡਾ ਅਤੇ ਮੁਕੇਰੀਆਂ ਵਿੱਚ ਹਰ ਬਲਾਕ ਅੰਦਰ 16 ਵੱਖ-ਵੱਖ ਕੰਮਾਂ ਲਈ ਲੂਕ੍ਰਮਵਾਰ 1.42 ਕਰੋੜ ਰੁਪਏ, 2.71 ਕਰੋੜ ਰੁਪਏ, 2.25 ਕਰੋੜ ਰੁਪਏ, 1.66 ਕਰੋੜ ਰੁਪਏ, 1.02 ਕਰੋੜ ਰੁਪਏ, 1.91 ਕਰੋੜ ਰੁਪਏ ਅਤੇ 1.72 ਕਰੋੜ ਰੁਪਏ ਖਰਚੇ ਜਾਣਗੇ। ਬਲਾਕ ਹੁਸ਼ਿਆਰਪੁਰ-2 ਦੇ ਪਿੰਡਾਂ ਵਿੱਚ 31 ਕੰਮਾਂ ਲਈ 1.72 ਕਰੋੜ ਰੁਪਏ ਖਰਚੇ ਜਾਣਗੇ।

LEAVE A REPLY

Please enter your comment!
Please enter your name here