ਪੰਥ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ 5ਵਾਂ ਖੂਨਦਾਨ ਕੈਂਪ

ਮਾਹਿਲਪੁਰ (ਦ ਸਟੈਲਰ ਨਿਊਜ਼)। ਪਿੰਡ ਬਜਵਾੜਾ ਕਲਾ ਵਿਖੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਦੇ ਅਸਥਾਨ ਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ, ਪੰਥ ਮਾਤਾ ਸਾਹਿਬ ਕੌਰ ਵੈਲਫੇਅਰ ਸੇਵਾ ਸੁਸਾਇਟੀ ਡਵਿੱਡਾ ਅਹਿਰਾਣਾ ਵਲੋਂ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਬਾਬਾ ਗੁਰਦੇਵ ਸਿੰਘ ਜੀ ਵਲੋਂ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਉਪਰੰਤ ਰੀਬਨ ਕੱਟ ਕੇ ਕੈੰਪ ਦਾ ਉਦਘਾਟਨ ਕੀਤਾ ਗਿਆ।

Advertisements

ਇਸ ਮੌਕੇ ਬਾਬਾ ਗੁਰਦੇਵ ਸਿੰਘ ਜੀ ਵਲੋਂ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਕੈੰਪ ਵਿਚ 30 ਦੇ ਕਰੀਬ ਨੌਜਵਾਨਾਂ ਵਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਬਾਬਾ ਗੁਰਦੇਵ ਸਿੰਘ ਜੀ ਨੇ ਕਿਹਾ ਕਿ ਖੂਨਦਾਨ ਇਕ ਮਹਾਂਦਾਨ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਦਾ ਬਚਾ ਹੋ ਸਕਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਬਾਬਾ ਕੰਵਰਪਾਲ ਸਿੰਘ, ਪੰਥ ਮਾਤਾ ਸਾਹਿਬ ਕੌਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਮਨਦੀਪ ਸਿੰਘ ਡਵਿੱਡਾ ਅਹਿਰਾਣਾ, ਮਨਦੀਪ ਸਿੰਘ ਹੁਸ਼ਿਆਰਪੁਰ , ਬਾਬਾ ਅਜਮੇਰ ਸਿੰਘ ਬਾਘਾ, ਬਾਬਾ ਬਲਬੀਰ ਸਿੰਘ, ਅਜਮੇਰ ਸਿੰਘ, ਬਾਬਾ ਰਾਜੂ ਸਿੰਘ, ਹਰਜੀਤ ਸਿੰਘ ਲੁਧਿਆਣਾ, ਸੁਖਦੀਪ ਸਿੰਘ ਡੱਲੇਵਾਲ, ਸਤਨਾਮ ਸਿੰਘ ਜੋਸ਼, ਬਾਬਾ ਮਨਜਿੰਦਰ ਸਿੰਘ ਲੰਗੇਰੀ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਗ੍ਰੰਥੀ, ਜਸਪ੍ਰੀਤ ਸਿੰਘ ਜੱਸਾ, ਸੁਖਜਿੰਦਰ ਸਿੰਘ, ਕਰਨੈਲ ਸਿੰਘ ਪੱਟੀ, ਜਸਵੀਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here