ਮੇਲਰੀਆ/ ਡੇਂਗੂ ਦੀ ਰੋਕਥਾਮ ਸਬੰਧੀ ਡੀ ਸੀ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

7 - Copy (2)

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਨਸੂਨ ਰੁੱਤ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਓ ਲਈ ਉਚੇਚੇ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਉਨ੍ਹਾਂ ਨੇ ਕਿਹਾ ਕਿ ਇਲਾਕਿਆਂ ਵਿੱਚ ਡੇਂਗੂ ਦਾ ਪ੍ਰਕੋਪ ਵੱਧ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਵੱਲੋਂ ਸ਼ਨਾਖਤ ਕੀਤੇ ਗਏ ਏਰੀਏ ਵਿੱਚ ਇੰਨਸੈਕਟੀਸਾਈਡ ਅਤੇ ਲਾਰਵੀਸਾਈਡ ਦੀ ਸਪਰੇਅ ਕਰਵਾਉਣ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਯੋਗ ਪ੍ਰਬੰਧ ਕਰਨ। ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਸਾਫ਼-ਸਫ਼ਾਈ ਦਾ ਯੋਗ ਪ੍ਰਬੰਧ ਕਰਨ। ਉਨ੍ਹਾਂ ਨੇ ਸਾਰੇ ਪ੍ਰਾਇਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸ਼ੱਕੀ ਡੇਂਗੂ ਮਰੀਜਾਂ ਦਾ ਟੈਸਟ ਸੈਟੀਨਲ ਸਰਵੇਲੈਸ ਸੈਂਟਰ ਤੋਂ ਕਨਫਰਮ ਕਰਾਉਣ ਅਤੇ ਮਲੇਰੀਏ ਦਾ ਟੈਸਟ ਬਲੱਡ ਸਲਾਈਡ ਦੁਆਰਾ ਕਰਵਾਇਆ ਜਾਵੇ।  ਡੇਂਗੂ ਅਤੇ ਮਲੇਰੀਏ ਦੇ ਕੇਸਾਂ ਦੀ ਸੂਚਨਾ ਸਬੰਧਤ ਸਿਵਲ ਸਰਜਨ ਨੂੰ ਤੁਰੰਤ ਦੇਣ ਤਾਂ ਜੋ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਏਰੀਏ ਵਿੱਚ ਰੋਕਥਾਮ ਲਈ ਤੁਰੰਤ ਰੈਮੀਡੀਅਲ ਮਈਅਰਜ਼ ਚੁੱਕੇ ਜਾ ਸਕਣ। ਉਨ੍ਹਾਂ ਨੇ ਆਪਣੇ ਅਧੀਨ ਸਾਰੀਆਂ ਮਿਉਂਸਪਲ ਕੌਂਸਲਰਾਂ/ ਪੇਂਡੂ ਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਈ ਜਾਵੇ ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਹੋ ਸਕੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮਲੇਰੀਆਂ ਅਤੇ ਡੇਂਗੂ ਦੀ ਰੋਕਥਾਮ ਅਤੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਵਾਉਣ ਲਈ ਸਿਹਤ ਸਿੱਖਿਆ ਪ੍ਰਦਾਨ ਕਰਨਾ ਯਕੀਨੀ ਬਣਾਉਣ।

Advertisements

LEAVE A REPLY

Please enter your comment!
Please enter your name here