ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਜ਼ਮੀ ਤੌਰ ‘ਤੇ ਪਹਿਨਿਆ ਜਾਵੇ ਮਾਸਕ ਤੇ ਕਰਵਾਈ ਜਾਵੇ ਟੈਸਟਿੰਗ: ਸਿਵਲ ਸਰਜਨ

ਪਠਾਨਕੋਟ (ਦ ਸਟੈਲਰ ਨਿਊਜ਼): ਕੋਰੋਨਾ ਵਾਇਰਸ  ਤੋਂ ਬਚਾਅ ਲਈ ਮਾਸਕ ਲਾਜ਼ਮੀ ਤੋਰ ‘ਤੇ ਪਹਿਨਿਆ ਜਾਵੇ ਅਤੇ ਵਿਸ਼ੇਸ ਤੋਰ ਤੇ ਜਦੋਂ ਘਰੋਂ ਬਾਹਰ ਨਿਕਲੋ ਤਾਂ ਮਾਸਕ ਦੀ ਵਰਤੋ ਜਰੂਰ ਕਰੋ, ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਹਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ। ਇਹ ਪ੍ਰਗਟਾਵਾ ਡਾ. ਜੁਗਲ ਕਿਸੋਰ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਜਦੋਂ ਸਿਹਤ ਟੀਮਾਂ ਟੈਸਟਿੰਗ ਲਈ ਜਾਂਦੀਆਂ ਹਨ ਤਾਂ ਨਮੂਨੇ ਲੈਣ ਲਈ ਉਹਨਾਂ ਨੂੰ ਆਗਿਆ ਦੇਵੋ ਅਤੇ ਸਹਾਇਤਾ ਕਰੋ। ਜ਼ਿਲਾ ਹਸਪਤਾਲ ਦੇ ਫਲੂ ਕਾਰਨਰਾਂ ਵਿੱਚ ਵਾਕ-ਇਨ ਸੈਂਪਲਿੰਗ ਉਪਲੱਬਧ ਹੈ। ਸਿਹਤ ਖਰਾਬ ਹੋਣ ਦੀ ਸਥਿਤੀ ਵਿੱਚ, 104 ‘ਤੇ ਕਾਲ ਕਰੋ। ਅਫਵਾਹਾਂ ਤੋਂ ਸੁਚੇਤ ਰਹੇ। ਅਗਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇ੍ਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜਨਾ ਜਾਂ ਕਿਸੇ ਹੋਰ ਤਰਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ।

Advertisements

ਉਹਨਾਂ ਕਿਹਾ ਕਿ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ । ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ।  ਸਿਹਤ ਵਿਭਾਗ ਵਲੋਂ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ। ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂ, ਸਗੋਂ ਜਿਨਾਂ ਇਸਦਾ ਵੱਧ ਪਤਾ ਲੱਗੇਗਾ , ਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਲਗਾਤਾਰ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਮਿਸ਼ਨ ਫਤਿਹ ਨੂੰ ਲੇ ਕੇ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਹਰ ਜਿਲੇ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਇਸ ਲਈ ਆਪ ਵੀ ਮਿਸ਼ਨ ਫਤਿਹ ਦਾ ਹਿੱਸਾ ਬਣੋ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰੋ।

LEAVE A REPLY

Please enter your comment!
Please enter your name here