46 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5364, 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1193 ਨਵੇ ਸੈਪਲ ਲੈਣ  ਨਾਲ ਅਤੇ 1234 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 46 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5364 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 133705 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  127842 ਸੈਪਲ  ਨੈਗਟਿਵ,  ਜਦ ਕਿ 1153 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 194 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 368 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4802 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 46  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 9 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   37 ਪਾਜੇਟਵ ਮਰੀਜ ਹਨ ਤੇ ਜਿਲੇ ਵਿੱਚ ਕੋਰੋਨਾ ਦੇ ਨਾਲ ਦੋ ਮੋਤਾਂ ਹੋਈਆਂ (1) 82 ਸਾਲਾ ਵਿਆਕਤੀ  ਵਾਸੀ  ਬਿਛੋਹੀ  ਮੌਤ ਆਈ ਵੀ ਬਾਈ ਹੁਸ਼ਿਆਰਪੁਰ (2) 67 ਸਾਲਾ ਵਿਆਕਤੀ ਵਾਸੀ ਥੱਥਲਾਂ  ਮੋਤ ਐਮ. ਐਚ. ਜਲੰਧਰ  ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here