59 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 6 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 59  ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 59 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ, ਜਿਕਰਯੋਗ ਹੈ ਕਿ ਜ਼ਿਲਾ ਪਠਾਨਕੋਟ ਵਿੱਚ ਕੁੱਲ 4243 ਲੋਕ ਕਰੋਨਾ ਪਾਜੀਟਿਵ ਸਨ ਜਿਹਨਾਂ ਵਿੱਚੋਂ 3920 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਐਤਵਾਰ ਨੂੰ 6 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 219 ਹੈ।

Advertisements

ਉਹਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਅੱਜ 2 ਲੋਕਾਂ ਦੀ ਮੋਤ ਹੋਈ ਹੈ। ਜਿਸ ਨਾਲ ਜ਼ਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 104 ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਓ।

ਉਹਨਾਂ ਕਿਹਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਜਾਏ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਕੋਵਿਡ-19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਮਾਸਕ ਪਾਉਣਾ, ਬਾਰ ਬਾਰ ਹੱਥ ਧੋਣਾ,ਸਮਾਜਿਕ ਦੂਰੀ ਬਣਾ ਕੇ ਰੱਖਣਾ ਦੀ ਪਾਲਨਾ ਜ਼ਰੂਰ ਕਰੋ। ਉਹਨਾਂ ਕਿਹਾ ਕਿ ਆਓ ਹਦਾਇਤਾਂ ਦੀ ਪਾਲਣਾ ਕਰਕੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।

LEAVE A REPLY

Please enter your comment!
Please enter your name here