ਸਵੈ-ਰੋਜ਼ਗਾਰ ਸਕੀਮਾਂ ਤਹਿਤ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਕਰਾਉਣ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਦੱਸਿਆ ਗਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਪ੍ਰਾਰਥੀ ਆਪਣੀ ਪ੍ਰਤੀ ਬੇਨਤੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ। ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਕਿਉਂ ਜੋ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੈ ਇਸ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਗੂਗਲ ਲਿੰਕ https://forms.gle/asJ9QSHEd1eAqBzX6 ਤਿਆਰ ਕੀਤਾ ਗਿਆ ਹੈ।

Advertisements

ਕੋਈ ਵੀ ਬੇ-ਰੋਜ਼ਗਾਰ ਪ੍ਰਾਰਥੀ ਜੋ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦਾ ਚਾਹਵਾਨ ਹੈ ਉਹ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਆਪਣੀ ਪ੍ਰਤੀ ਬੇਨਤੀ ਭੇਜ ਸਕਦਾ ਹੈ। ਉਹਨਾਂ ਦੱਸਿਆ ਕਿ ਜਿਹਨਾਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਣਗੀਆਂ ਉਹਨਾਂ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ਲੋਨ ਪ੍ਰਾਪਤ ਕਰਨ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ।

ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ਤੇ ਸਪੰਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here