ਜਿਲੇ ਵਿੱਚ 126 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5595

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1944 ਨਵੇਂ ਸੈਂਪਲ ਲੈਣ ਨਾਲ ਅਤੇ 1659 ਸੈਪਲਾਂ ਦੀ ਰਿਪਰੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 126 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5595 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 136679 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  130599 ਸੈਂਪਲ ਨੈਗਟਿਵ,  ਜਦਕਿ 1289 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 195 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ  ਹੈ 321 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5079 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 126 ਪਾਜੇਟਿਵ ਕੇਸਾਂ ਵਿੱਚੋੰ 41 ਕੇਸ  ਨਵੇਂ ਹਨ, ਜਦ ਕਿ 85 ਕੇਸ ਨੈਸ਼ਨਲ ਹੈਲਥ ਪੋਟਲ ਤੋ ਜਿਲੇ ਨਾਲ ਸਬੰਧਿਤ ਪ੍ਰਾਪਤ ਹੋਏ ਹਨ । ਹੁਸ਼ਿਆਰਪੁਰ ਸ਼ਹਿਰ 9  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 117 ਪਾਜੇਟਵ ਮਰੀਜ ਹਨ । ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here