ਪਿੰਡ ਢਾਕੀ ਸੈਦਾਂ ਦਾ ਕਿਸਾਨ ਸੰਸਾਰ ਸਿੰਘ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਗੈਰ ਸਾੜੇ ਕਰ ਰਿਹਾ ਫਸਲਾਂ ਦੀ ਕਾਸ਼ਤ

ਪਠਾਨਕੋਟ(ਦ ਸਟੈਲਰ ਨਿਊਜ਼)। ਪਿਛਲੇ ਸਾਲ ਦੋਰਾਨ ਜਿਲਾ ਪਠਾਨਕੋਟ ਦੇ ਪਿੰਡ ਢਾਕੀ ਸੈਦਾਂ ਦੇ ਕਿਸਾਨ ਸੰਸਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਕਣਕ ,ਝੋਨਾ ਅਤੇ ਹੋਰ ਫਸਲਾਂ ਦੀ ਕਾਸਤ ਕਰਨ ਲਈ ਜਿਲਾ ਪ੍ਰਸਾਸਨ ਵੱਲੋਂ ਵਿਸ਼ੇਸ ਸਨਮਾਨ ਦੇ ਕੇ ਸਨਮਾਨਤ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਕਿਸਾਨ ਸੰਸਾਰ ਸਿੰਘ ਲੰਬੇ ਸਮੇਂ ਤੋਂ ਫਸਲਾਂ ਦੀ ਤੁਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਹੋਰ ਫਸਲਾਂ ਅਤੇ ਵਿਸ਼ੇਸ ਤੋਰ ਤੇ ਮੱਕੀ ਦੀ ਕਾਸਤ ਕਰਕੇ ਇਲਾਕੇ ਦੇ ਕਿਸਾਨਾਂ ਲਈ  ਰਾਹ ਦਸੇਰੇ ਦਾ ਕੰਮ ਕਰ ਰਿਹਾ ਹੈ। ਜਿਕਰਯੋਗ ਹੈ ਕਿ ਸੰਸਾਰ ਸਿੰਘ ਵੱਲੋਂ ਅਜਿਹਾ ਕਰਕੇ ਖੇਤੀ ਲਾਗਤ ਖਰਚੇ ਘਟਾਏ ਹਨ ਉਥੇ ਵਾਤਾਵਰਣ ਨੂੰ ਸ਼ੁੱਧ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਜਾਣਕਾਰੀ ਦਿੰਦਿਆਂ ਕਿਸਾਨ ਸੰਸਾਰ ਸਿੰਘ ਨੇ ਦੱਸਿਆ ਕਿ ਉਸ ਦੀ ਕੁੱਲ ਮਾਲਕੀ 14 ਏਕੜ ਹੈ ਅਤੇ 15 ਏਕੜ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰ ਰਿਹਾ ਹੈ। ਉਨਾਂ ਦਾ ਕਹਿਣਾ ਹੈ ਕਿ ਝੋਨੇ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ,ਇਸ ਨੂੰ ਰੋਕਣ ਦੀ ਜ਼ਰੁਰਤ ਹੈ।

Advertisements

ਉਨਾਂ ਦੱਸਿਆ ਕਿ ਪਰਾਲੀ ਅਤੇ ਨਾੜ ਸਾੜਨ ਕਾਰਨ ਪੈਦਾ ਹੋਏ ਜ਼ਹਿਰੀਲੇ ਧੂੰਏ ਸਾਹ ਲੈਣ ਚ ਤਕਲੀਫ,ਖੰਘ, ਜ਼ੁਕਾਮ, ਤਪਦਿਕ, ਦਮਾ, ਐਲਰਜੀ,ਸਾਹ ਨਾਲੀ ਦਾ ਕੈਂਸਰ,ਗਲੇ ਦੀ ਖਰਾਬੀ,ਹਲਕਾ ਬੁਖਾਰ,ਸਿਰ ਦਰਦ,ਟਾਈਫਾਈਡ ,ਫੇਫੜਿਆਂ ਚ ਨੁਕਸ,ਅੱਖਾਂ ਚ ਜਲਣ,ਚਮੜੀ ਤੇ ਖਾਰਸ਼ ਆਦਿ ਬਿਮਾਰੀਆਂ ਲੱਗ ਜਾਂਦੀਆਂ ਹਨ। ਉਨਾਂ ਦੱਸਿਆ ਕਿ ਉਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਖੇਤਾਂ ਵਿੱਚ ਖਿਲਾਰ ਕੇ ਤਵੀਆਂ ਨਾਲ ਖੇਤ ਵਿੱਚ ਮਿਲਾ ਦਿੱਤਾ ਜਾਂਦਾ ਹੈ ਅਤੇ ਪਾਣੀ ਲਗਾ ਦਿੱਤਾ ਜਾਂਦਾ ਹੈ।

ਉਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਝੋਨੇ ਦੀ ਪਰਾਲੀ ਖੇਤ ਵਿੱਚ ਗਲ ਜਾਂਦੀ ਹੈ ਤੇ ਟਿਲਰਾਂ ਨਾਲ ਦੋਹਰ ਪਾ ਕੇ ਕਣਕ ਦੀ ਬਿਜਾਈ ਬੀਜ ਡਰਿੱਲ ਨਾਲ ਕਰ ਦਿੱਤੀ ਜਾਂਦੀ ਹੈ। ਉਨਾਂ  ਨੇ ਦੱਸਿਆ ਕਿ ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਉਦਯੋਗੀ ਪ੍ਰਦੂਸ਼ਣ,ਦੀਵਾਲੀ ਮੌਕੇ ਆਤਿਸ਼ਬਾਜ਼ੀ ਦਾ ਪ੍ਰਦੂਸ਼ਣ, ਭਠਿਆਂ ਦਾ ਪ੍ਰਦੂਸ਼ਣ, ਸ਼ਹਿਰਾਂ ਦੀ ਰਹਿੰਦ ਖੂੰਹਦ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਵੀ ਰੋਕਣ ਦੀ ਜ਼ਰੂਰਤ ਹੈ। ਸੰਸਾਰ ਸਿੰਘ ਨੇ ਦੱਸਿਆ ਕਿ ਉਹ ਲਗਾਤਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਪਰਕ ਵਿੱਚ ਰਹਿੰਦਾ ਹੈ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਖੇਤੀ ਕਰਦਾ ਹੈ। ਸੰਸਾਰ ਸਿੰਘ ਆਪਣੇ ਇਲਾਕੇ ਦੇ ਦੇਸੀ ਮੱਕੀ ਕਾਸ਼ਤਕਾਰਾਂ ਦਾ ਸਮੂਹ ਬਣਾ ਕੇ ਪਠਾਨਕੋਟ ਜ਼ਿਲੇ ਅਤੇ ਪੰਜਾਬ ਦੇ ਹੋਰਨਾਂ ਜ਼ਿਲਿਆਂ ਵਿੱਚ ਮੱਕੀ ਅਤੇ ਮੱਕੀ ਦਾ ਆਟਾ ਖਪਤਕਾਰਾਂ ਨੂੰ ਸਿਧਿਆਂ ਵੇਚ ਕੇ ਆਪਣੀ ਅਤੇ ਹੋਰਨਾਂ ਕਿਸਾਨਾਂ ਦੀ ਖੇਤੀ ਆਮਦਨ ਵਦਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।

LEAVE A REPLY

Please enter your comment!
Please enter your name here