ਡੀ ਸੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

unnamed

ਹੁਸ਼ਿਆਰਪੁਰ, 21 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅਗਸਤ ਮਹੀਨੇ ਦੌਰਾਨ ਕੀਤੇ ਗਏ ਕੰਮਾਂ ਦੀ ਪ੍ਰਗਤੀ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਇੱਕ ਬੈਠਕ ਬੁਲਾਈ । ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਸਰਕਲ ਮਾਲ ਅਧਿਕਾਰੀ ਵਿੱਤ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਇੰਤਕਾਲ, ਗਿਰਦਾਵਰੀ ਅਤੇ ਤਕਸੀਮ ਦੇ ਕੇਸਾਂ ਦੇ ਫੈਸਲੇ ਅਤੇ ਸਰਕਾਰੀ ਰਿਕਵਰੀ ਨਿਰਧਾਰਤ ਟੀਚੇ ਅਨੁਸਾਰ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਟੈਂਪ ਡਿਊਟੀ ਅਤੇ ਰਜਿਸਟਰੇਸ਼ਨ ਦੀ ਵਸੂਲੀ ਵੀ ਸਮੇਂ ਸਿਰ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਪੈਡਿੰਗ ਇਨਕੁਆਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਆਈ ਏ ਐਸ ਅੰਡਰ ਟਰੇਨਿੰਗ ਹਿੰਮਾਸ਼ੂ ਅਗਰਵਾਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਬਲਜਿੰਦਰ ਸਿੰਘ, ਤਹਿਸੀਲਦਾਰ ਗੜ੍ਹਸ਼ੰਕਰ ਭੁਪਿੰਦਰ ਸਿੰਘ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here