ਜਿਲੇ ਵਿੱਚ 83 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5678, 2 ਮੋਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1723 ਨਵੇਂ ਸੈਂਪਲ ਲੈਣ ਨਾਲ ਅਤੇ 1488 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 83 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5678 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 138412 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  132075 ਸੈਂਪਲ  ਨੈਗਟਿਵ,  ਜਦਕਿ 1534 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 197 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 231 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5250 ਹਨ  ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 83  ਪਾਜੇਟਿਵ ਕੇਸਾ ਵਿੱਚੋ 23 ਕੇਸ  ਨਵੇਂ ਹਨ, ਜਦਕਿ 60 ਕੇਸ ਨੈਸ਼ਨਲ ਹੈਲਥ ਪੋਟਲ ਤੋ ਜਿਲੇ ਨਾਲ ਸਬੰਧਿਤ ਪ੍ਰਾਪਤ ਹੋਏ ਹਨ । ਹੁਸ਼ਿਆਰਪੁਰ ਸ਼ਹਿਰ 8 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 75 ਪਾਜੇਟਵ ਮਰੀਜ ਹਨ । ਜਿਲੇ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆਂ ਹਨ (1) 80 ਸਾਲਾ ਵਿਆਕਤੀ ਵਾਸੀ ਪਿਪਲਾਵਾਲਾ ਹੁਸ਼ਿਆਰਪੁਰ ਮੌਤ ਜਲੰਧਰ ਦੇ ਨਿਜੀ ਹਸਪਤਾਲ ਵਿਖੇ (2) 67 ਸਾਲਾ ਵਿਆਕਤੀ ਵਾਸੀ ਬੁਢੇਵਾਲ ਸਿਹਤ ਕੇਦਰ ਬੁਢਾਬੜ ਮੌਤ ਪੀ ਜੀ ਆਈ ਚੰਡੀਗੜ ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here