ਪਰਾਲੀ ਨੂੰ ਅੱਗ ਲਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਲਈ ਲਗਾਇਆ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਚੱਕ ਪਸਵਾਲ  ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਨ ਲਈ  ਚੌਪਰ ਮਸ਼ੀਨ ਨੂੰ ਚਲਾ ਕੇ ਪ੍ਰਦਰਸ਼ਤ ਕੀਤਾ ਗਿਆ। ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਲ਼ੇਤਾਂ ਵਿੱਚ ਸਾਂਭ ਸ਼ੰਭਾਲ ਕਰਨ ਲਈ ਪ੍ਰੇਰਿਤ ਕੀਤਾ। ਹੋਰਨਾਂ ਤੋਂ ਇਲਾਵਾ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Advertisements

ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਨਾਲ ਕਈ ਤਰਾਂ ਦੀਆਂ ਜ਼ਹਿਰੀਲੀਅ ਗੈਸਾਂ ਧੂੰਏਂ ਦੇ ਰੂਪ ਵਿੱਚ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਹੋਰ ਜ਼ਰੂਰੀ ਹੋ ਗਿਆ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ,ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ, ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ,ਫਾਸਫੋਰਸ,ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ।

ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜੈ ਬਗੈਰ ਕਣਕ ਦੀ ਬਿਜਾਈ, ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ,ਸੁਪਰ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਚੌਪਰ ਮਸ਼ੀਨ ਬੇਹਤਰ ਸਾਬਿਤ ਹੋਵੇਗੀ ਕਿਉਂਕਿ ਇਹ ਮਸ਼ੀਨ ਕੰਬੱਈਨ ਨਾਲ ਝੋਨੇ ਦੀ ਕਟਾਈ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੁਤਰ ਕਿ ਖੇਤ ਵਿੱਚ ਖਿਲਾਰ ਦਿੰਦੀ ਹੈ ਜਿਸ ਨੂੰ ਤਵੀਆਂ ਜਾਂ ਉਲਟਾਵੀਂ ਹੱਲਜਾਂ ਰੋਟਾਵੇਟਰ ਨਾਲ ਖੇਤ ਵਿੱਚ ਮਿਲਾਇਆਂ ਜਾ ਸਕਦਾ ਹੈ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜ਼ਿਆਦਾ ਸਿੱਲ ਵਾਲੇ ਇਲਾਕਿਆਂ ਵਿੱਚ ਝੋਨੇ /ਬਾਸਮਤੀ ਦੀ ਖੜੀ ਫਸਲ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਲੰਮੇ ਸਮੇਂ ਤੱਕ ਜ਼ਮੀਨ ਵਿੱਚ ਵਧੇਰੈ ਸਿੱਲ ਦੇ ਕਾਰਨ ਝੋਨੇ/ਬਾਸਮਤੀ ਦੀ ਕਟਾਈ ਅਤੇ ਕਣਕ ਦੀ ਬਿਜਾਈ ਪਿਛੇਤੀ ਹੋ ਜਾਂਦੀ ਹੈ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਵੀ ਨਹੀਂ ਹੁੰਦੀ। ਉਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਖੜੀ ਝੋਨੇ ਜਾਂ ਬਾਸਮਤੀ ਦੀ ਫਸਲ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਗੁਰਦਿੱਤ ਸਿੰਘ ਨੇ  ਕਿਹਾ ਕਿ ਘਰੇਲੂ ਖਰਚੇ ਘਟਾਉਣ ਲਈ ਜ਼ਰੂਰੀ ਹੈ ਕਿ ਘਰੇਲੂ ਪੱਧਰ ਤੇ ਸਬਜੀਆਂ,ਦਾਲਾਂ ਅਤੇ ਤੇਲ ਬੀਜ ਫਸਲਾਂ ਦੀ ਕਾਸਤ ਜ਼ਰੂਰ ਕਰਨ। ਉਨਾਂ ਨੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜ਼ਮੀਨਾਂ ਵਿੱਚ ਕਾਰਬਾਨਿਕ ਮਾਦਾ/ਮੱਲੜ ਵਧਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹਿਆ ਜਾਵੇ।

LEAVE A REPLY

Please enter your comment!
Please enter your name here