ਪਠਾਨਕੋਟ: ਡੀਬੀਈਈ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਤਹਿਤ ਜਿਲਾ ਪਠਾਨਕੋਟ ਵਿਖੇ ਰੋਜਗਾਰ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਐਸ.ਬੀ.ਆਈ., ਐਚ.ਡੀ.ਐਫ.ਸੀ ਲਾਈਫ ਇੰਸੋਰਸ਼, ਰਾਜ ਵੇਲਥ ਕਰੇਟਰ ਅਤੇ ਅਰੋਗਿਆ ਐਕਯੂ ਥੈਰਪੀ ਕੰਪਨੀ ਵੱਲੋਂ ਭਾਗ ਲਿਆ ਗਿਆ। ਰੋਜਗਾਰ ਮੇਲੇ ਵਿੱਚ ਵਿੱਚ ਕੁੱਲ 122 ਪ੍ਰਾਰਥੀਆਂ ਨੇ ਭਾਗ ਲਿਆ । ਜਿਹਨਾਂ ਵਿਚੋਂ ਕੰਪਨੀ ਦੁਆਰਾ 40 ਪ੍ਰਾਰਥੀਆਂ ਦੀ ਚੋਣ ਕੀਤੀ ਗਈ ।

Advertisements

ਇਸ ਮੋਕੇ ਤੇ ਜਿਲਾ ਰੋਜਗਾਰ ਅਫਸਰ, ਗੁਰਮੇਲ ਸਿੰਘ, ਜੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਉਹਨਾਂ ਦੇ ਉਜੱਵਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਭਵਿੱਖ ਵਿਚ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਚ ਹੋਰ ਵੀ ਪਲੇਸਮੈਂਟ ਕੈਂਪ ਆਯੋਜਿਤ ਕਰਕੇ ਪੜੇ ਲਿਖੇ ਨੋਜਵਾਨਾਂ ਨੂੰ ਨੋਕਰੀਆਂ ਦੇ ਮੋਕੇ ਪ੍ਰਦਾਨ ਕੀਤੇ ਜਾਣਗੇ । ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ਤੇ ਸਪੰਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here