24 ਨਵੇਂ ਅਤੇ 82 ਨੈਸ਼ਨਲ ਹੈਲਥ ਪੋਰਟਲ ਸਮੇਤ 106 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5787, 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1737 ਨਵੇ ਸੈਪਲ ਲੈਣ  ਨਾਲ ਅਤੇ 1910 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 198 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5787  ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 140149 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  133998 ਸੈਪਲ  ਨੈਗਟਿਵ,  ਜਦ ਕਿ 1326 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 198 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 249 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5340 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 106  ਪਾਜੇਟਿਵ ਕੇਸਾ ਵਿੱਚੋ 24 ਕੇਸ   ਨਵੇ ਹਨ, ਜਦ ਕਿ 82 ਕੇਸ ਨੈਸ਼ਨਲ ਹੈਲਥ ਪੋਟਲ ਤੋ ਜਿਲੇ ਨਾਲ ਸਬੰਧਿਤ ਪ੍ਰਾਪਤ ਹੋਏ ਹਨ। ਹੁਸ਼ਿਆਰਪੁਰ ਸ਼ਹਿਰ 8  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   98 ਪਾਜੇਟਵ ਮਰੀਜ ਹਨ । ਜਿਲੇ ਵਿੱਚ ਕੋਰੋਨਾ ਨਾਲ ਇੱਕ ਮੌਤ ਹੋਈ ਹੈ (1) 75 ਸਾਲਾ ਵਿਆਕਤੀ ਵਾਸੀ  ਆਲਮਪੁਰ , ਮੰਡ ਮੰਡੇਰ ਮੌਤ ਪਟੇਲ ਹਸਪਤਾਲ ਜਲੰਧਰ ਵਿਖੇ ਹੋਈ ਹੈ। ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here