ਕੈਪਟਨ ਸਾਹਿਬ ਨੇ ਕਿਸਾਨਾਂ ਦੇ ਹਕ ਵਿੱਚ ਸ਼ਲਾਘਾਯੋਗ ਫੈਸਲੇ ਲੈ ਕੇ ਜਿੱਤੇ ਲੱਖਾਂ ਦਿਲ: ਹਰਜਿੰਦਰ ਕੌਰ

ਮਾਹਿਲਪੁਰ (ਦ ਸਟੈਲਰ ਨਿਊਜ਼)। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਅਤੇ ਕਿਸਾਨੀ ਨੂੰ ਬਚਾਉਣ ਲਈ ਨਵੇਂ ਤਿੰਨ ਕਾਨੂੰਨ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਜਿਸ ਨਾਲ ਸਿਰਫ ਪੰਜਾਬ ਹੀ ਨਹੀਂ ਕੈਪਟਨ ਸਾਹਿਬ ਨੇ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ। ਇਹ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਜਿੰਦਰ ਕੌਰ ਚੱਬੇਵਾਲ ਨੇ ਅਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਕੀਤੇ। ਉਹਨਾਂ ਕਿਹਾ ਕਿ ਪਾਣੀਆਂ ਦੇ ਰਾਖੇ ਵੱਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨੀ ਦੇ ਰਾਖੇ ਵੱਜੋਂ ਵੀ ਜਾਣੇ ਜਾਣਗੇ ।

Advertisements

ਉਹਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਿਆਂਦੇ ਤਿੰਨੇ ਬਿੱਲ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ ਇਹ ਬਿੱਲ ਲਿਆ ਕੈਪਟਨ ਸਾਹਿਬ ਨੇ ਕਾਵਾਂ ਰੌਲੀ ਪਾਉਣ ਵਾਲੇ ਵਿਰੋਧੀਆਂ ਨੂੰ ਚਾਰੇ ਖਾਨੇ ਚਿੱਤ ਕਰ ਦਿੱਤਾ ਹੈ। ਅੱਜ ਵਿਰੋਧੀ ਪਾਰਟੀਆਂ ਨਾਲ ਸਬੰਧਤ ਆਗੂਆ ਵੱਲੋ ਵੀ ਕੈਪਟਨ ਸਰਕਾਰ ਦੇ ਇਸ ਫੈਸਲੇ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਕੁਰਸੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਦੇ ਹੱਕਾਂ ਲਈ ਇਤਿਹਾਸਕ ਫੈਸਲਾ ਲੈ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਨਾਂ ਨੂੰ ਸਿਰਫ਼ ਤੇ ਸਿਰਫ਼ ਕਿਸਾਨਾਂ ਦੇ ਹਿੱਤ ਹੀ ਪਿਆਰੇ ਹਨ ਕਿਸਾਨੀ ਨੂੰ ਬਚਾਉਣ ਲਈ ਉਹ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ। ਹਰਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਉਦਮ ਲਈ ਯੂਥ ਕਾਂਗਰਸ ਵੱਲੋਂ ਕੈਪਟਨ ਸਾਹਿਬ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨਾਲ ਪਵਨ ਕੁਮਾਰ ਉਪ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਸਮੇਤ ਹੋਰ ਵੀ ਯੂਥ ਕਾਂਗਰਸੀ ਹਾਜ਼ਰ ਸਨ।

LEAVE A REPLY

Please enter your comment!
Please enter your name here