47 ਨਵੇਂ ਅਤੇ 82 ਨੈਸ਼ਨਲ ਹੈਲਥ ਪੋਰਟਲ ਤੋਂ ਪੁਰਾਣੇ ਕੇਸਾਂ ਸਮੇਤ 129 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5916, 3 ਮੋਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1921 ਨਵੇ ਸੈਪਲ ਲੈਣ  ਨਾਲ ਅਤੇ 1752 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 47  ਨਵੇ ਅਤੇ  82 ਨੈਸ਼ਨਲ ਹੈਲਥ ਪੋਰਟਲ ਤੋ ਪੁਰਾਣੇ ਕੇਸਾਂ ਸਮੇਤ 129 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5916 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 142070 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  135723 ਸੈਪਲ  ਨੈਗਟਿਵ,  ਜਦ ਕਿ 1495 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 201 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 240 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5475 ਹਨ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 129 ਪਾਜੇਟਿਵ ਕੇਸਾ ਵਿੱਚੋ 47 ਕੇਸ   ਨਵੇ ਹਨ  , ਜਦ ਕਿ 82 ਕੇਸ ਨੈਸ਼ਨਲ ਹੈਲਥ ਪੋਟਲ ਤੋ ਜਿਲੇ ਨਾਲ ਸਬੰਧਿਤ ਪ੍ਰਾਪਤ ਹੋਏ ਹਨ । ਹੁਸ਼ਿਆਰਪੁਰ ਸ਼ਹਿਰ 15  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   114 ਪਾਜੇਟਵ ਮਰੀਜ ਹਨ । ਜਿਲੇ ਵਿੱਚ ਕੋਰੋਨਾ ਨਾਲ ਤਿੰਨ ਮੌਤਾਂ ਹੋਈਆਂ ਹਨ (1) 71 ਸਾਲਾ ਵਿਆਕਤੀ ਵਾਸੀ  ਖਡਿਆਲਾ ਸੈਣੀਆ ਦੀ ਮੌਤ ਜਲੰਧਰ ਦੇ ਨਿਜੀ ਹਸਪਤਾਲ ਵਿੱਚ ਹੋਈ  (2) 67 ਸਾਲਾ ਔਰਤ  ਵਾਸੀ ਖਾਨਪੁਰ ਸਿਹਤ ਕੇਦਰ ਬੁਢਾਬੜ ਮੌਤ ਐਮ ਐਚ ਜਲੰਧਰ (3)67 ਸਾਲਾ ਵਿਆਕਤੀ ਵਾਸੀ  ਨੈਣੋਵਾਲ ਜਟਾਂ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੋ ਹੋਈ  ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here