ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਨੰਗਲ ਖੁਰਦ ਵਿਖੇ ਖੂਨਦਾਨ ਕੈਂਪ 25 ਨੂੰ

ਮਾਹਿਲਪੁਰ (ਦ ਸਟੈਲਰ ਨਿਊਜ਼)। ਡੇਰਾ ਲੋਹ ਲੰਗਰ ਕੁਟੀਆ ਸੰਤ ਬਿਸ਼ਨ ਸਿੰਘ ਨੰਗਲ ਖੁਰਦ ਦੇ ਸੰਚਾਲਕ ਸੰਤ ਵਿਕਰਮਜੀਤ ਸਿੰਘ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਰਹਿੰਦੇ ਹਨ। ਇਸ ਵਾਰ ਪਹਿਲਾਂ ਦੀ ਤਰਾਂ 25 ਅਕਤੂਬਰ ਦਿਨ ਐਤਵਾਰ ਨੂੰ ਮਨੁੱਖਤਾ ਦੀ ਸੇਵਾ ਲਈ ਸਵੈ ਇੱਛਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਕੈੰਪ ਭਾਈ ਘਨਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ, ਜਿਸ ਵਿਚ ਡਾਕਟਰ ਦਿਲਬਾਗ ਸਿੰਘ ਦੀ ਟੀਮ ਵਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ। ਉਹਨਾਂ ਨੌਜਵਾਨਾਂ ਨੂੰ ਇਸ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ।

LEAVE A REPLY

Please enter your comment!
Please enter your name here