ਜਾਗਰੁਕਤਾ ਪ੍ਰਚਾਰ ਵੈਨਾਂ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾਂ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਵਿਸੇਸ ਵਿਧਾਨ ਸਭਾ ਸੈਸਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਪਾਸ ਕੀਤੇ ਬਿੱਲਾਂ ਤੋਂ ਲੋਕਾਂ ਨੂੰ ਜਾਗਰੁਕ ਕਰਨ ਲਈ ਅੱਜ ਜਿਲਾ ਪਠਾਨਕੋਟ ਵਿੱਚ ਜਾਗਰੁਕਤਾ ਅਭਿਆਨ ਚਲਾਇਆ ਗਿਆ। ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਵੱਖ ਵੱਖ ਬਲਾਕਾਂ ਲਈ ਰਵਾਨਾਂ ਕੀਤਾ।

Advertisements

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਹੱਕਾਂ ਦੇ ਲਈ ਜੋ ਬਿੱਲ ਪਾਸ ਕੀਤੇ ਗਏ ਹਨ ਉਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਸਰਕਾਰ ਦਾ ਉਪਰਾਲਾ ਹੈ ਕਿ ਆਮ ਜਨਤਾ ਅਤੇ ਕਿਸਾਨਾਂ ਨੂੰ ਇਨ•ਾਂ ਅਧਿਕਾਰਾਂ ਬਾਰੇ ਜਾਗਰੁਕ ਕਰਵਾਇਆ ਜਾਵੇ ਜਿਸ ਅਧੀਨ ਪ੍ਰਚਾਰ ਜਾਗਰੁਕਤਾ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਜਾਗਰੁਕਤਾ ਵੈਨਾਂ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਹਰੇਕ ਬਲਾਕ ਲਈ ਦੋ ਵੈਨ ਰਵਾਨਾਂ ਕੀਤੀਆਂ ਗਈਆਂ ਹਨ ਸੁਜਾਨਪੁਰ ਅਤੇ ਪਠਾਨਕੋਟ ਲਈ ਅਲੱਗ ਤੋਂ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਇਨਾਂ ਵੈਨਾਂ ਦੇ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਦੋ ਦਿਨਾਂ ਲਈ ਇਹ ਪ੍ਰਚਾਰ ਵੈਨਾਂ ਜਿਲਾ ਪਠਾਨਕੋਟ ਵਿੱਚ ਲੋਕਾਂ ਨੂੰ ਜਾਗਰੁਕ ਕਰਨਗੀਆਂ।

LEAVE A REPLY

Please enter your comment!
Please enter your name here