ਪਟਾਖਿਆਂ ਦੀ ਖਰੀਦੋ-ਫਰੋਖਤ ਦਾ ਲਾਇਸੰਸ ਲੈਣ ਲਈ ਸੇਵਾ ਕੇਂਦਰ ਵਿੱਚ ਕੀਤਾ ਜਾ ਸਕਦਾ ਹੈ ਅਪਲਾਈ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਤਿਉਹਾਰਾਂ (ਦੀਵਾਲੀ, ਗੁਰਪੂਰਵ, ਨਵਾਂ ਸਾਲ ਅਤੇ ਕ੍ਰਿਸਮਿਸ) ਦੇ ਸੀਜ਼ਨ ਵਿੱਚ ਜ਼ਿਲੇ ਵਿਚ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਜਿਨਾਂ ਵਿਅਕਤੀਆਂ ਨੇ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਆਰਜੀ ਲਾਇਸੰਸ ਲੈਣਾ ਹੈ ਉਹ ਹੁਣ 5 ਨਵੰਬਰ ਤੱਕ ਆਪਣੇ ਨਜਦੀਕੀ ਸੇਵਾ ਕੇਂਦਰ ਵਿੱਚ ਵੀ ਫਾਰਮ ਭਰ ਕੇ ਅਪਲਾਈ ਕਰ ਸਕਦੇ ਹਨ।

Advertisements

ਇਸ ਤੋਂ ਇਲਾਵਾ ਹਰੇਕ ਤਿਉਹਾਰ ਲਈ ਵੱਖ ਤੋਂ ਅਪਲਾਈ ਕਰਨਾ ਹੋਵੇਗਾ। ਉਹਨਾਂ ਦੱਸਿਆ ਕਿ ਪਟਾਖਿਆਂ ਲਈ ਆਰਜੀ ਲਾਇਸੰਸ ਲੈਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਫਾਰਮ ਭਰ ਕੇ ਅਤੇ ਲੋੜੀਂਦੇ ਦਸਤਾਵੇਜ ਨਾਲ ਲਗਾ ਕੇ ਸੇਵਾ ਕੇਂਦਰ ਵਿੱਚ ਅਪਲਾਈ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਫਾਰਮ www.punjab.gov.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਫਾਰਮ ਭਰਨ ਤੋਂ ਬਾਅਦ ਸੇਵਾ ਕੇਂਦਰ ਅਪਲਾਈ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਪ੍ਰਾਪਤ ਫਾਰਮਾਂ/ਅਰਜੀਆਂ ਵਿਚੋਂ ਲੱਕੀ ਡਰਾਅ ਰਾਹੀਂ ਆਰਜੀ ਲਾਇਸੰਸ ਦਿੱਤਾ ਜਾਵੇਗਾ ਤੇ ਜਿਸ ਵਿਅਕਤੀ ਦਾ ਲਾਇਸੰਸ ਬਣੇਗਾ ਸਿਰਫ ਉਹੀ ਵਿਅਕਤੀ ਜਿਲਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਕੀਤੀਆਂ ਥਾਵਾਂ ਤੇ ਪਟਾਖਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰ ਸਕੇਗਾ। ਉਹਨਾਂ ਕਿਹਾ ਕਿ ਇੰਹਨਾਂ ਨਿਰਧਾਰਿਤ ਕੀਤੇ ਸਥਾਨਾਂ ਤੋਂ ਇਲਾਵਾ ਕਿਸੇ ਹੋਰ ਸਥਾਨ ਤੇ ਪਟਾਖੇ ਵੇਚਣ ‘ਤੇ ਪੂਰਨ ਪਾਬੰਦੀ ਹੋਵੇਗੀ।    

LEAVE A REPLY

Please enter your comment!
Please enter your name here