ਸਰਕਾਰੀ ਸਿਹਤ ਸੰਸਥਾਵਾਂ ਵਿਖੇ ਡੇਂਗੂ ਦਾ ਹੈ ਮੁੱਫਤ ਇਲਾਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੌਮੀ ਵੈਕਟਰ ਬੋਰਨ ਡਸੀਜ ਕੰਟਰੋਲ ਪ੍ਰੋਗਰਾਮ ਦੇ ਤਹਿਤ ਮਲੇਰੀਆ, ਡੇਂਗੂ ਅਤੇ ਚਿਕਨਗੁਣੀਆਂ ਦੀ ਬਿਮਾਰੀ ਤੋਂ ਬਚਾਅ ਲਈ ਲੋਕਾਂ ਵਿੱਚ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਵੱਲੋਂ 5 ਰਿਕਸ਼ਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕ ਕਰਨ ਦੇ ਉਦੇਸ਼ ਨਾਲ ਡਾ ਜਸਬੀਰ ਸਿੰਘ ਸਿਵਲ ਸਰਜਨ ਵੱਲੋਂ ਝੰਡੀ ਦੇ ਕੇ ਰਵਾਨਾ ਕੀਤੇ ਗਏ। ਇਸ ਮੋਕੇ ਤੇ ਉਹਨਾਂ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ ਅਜੇਪੱਟੀ ਦੇ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜਿਸ ਨਾਲ ਵਿਆਕਤੀ ਨੂੰ ਤੇਜ ਬੁਖਾਰ, ਸਿਰ ਦਰਦ , ਅੱਖਾ ਦੇ ਪਿਛਲੇ ਹਿਸੇ ਚ ਦਰਦ , ਮਾਸ ਪੇਸ਼ੀਆਂ ਦੇ ਜੋੜਾਂ ਦਾ ਦਰਦ , ਉਲਟੀ ਆਉਣਾ , ਚਮੜੀ ਤੇ ਦਾਣੇ ਅਤੇ ਨੱਕ ਮੂੰਹ ਤੇ ਮਸੂੜਿਆ ਵਿੱਚੋ ਖੂਨ ਵਗਣਾ ਇਸ ਦੀਆਂ ਮੁੱਖ ਨਿਸ਼ਾਨੀਆਂ ਹਨ ।

Advertisements

ਜੇਕਰ ਕਿਸੇ ਵਿਆਕਤੀ ਵਿੱਚ ਲੱਛਣ ਨਜਰ ਆਉਣ ਤਾਂ ਤਰੁੰਤ ਨਜਦੀਕੀ ਸਰਕਾਰੀ ਹਸਪਤਾਲ ਵਿੱਚ ਸਪੰਰਕ ਕੀਤਾ ਜਾਵੇ,  ਜਿਥੇ ਇਸ ਦੇ ਟੈਸਟ ਤੇ ਸਪੋਰਟਿਵ ਇਲਾਜ ਮੁੱਫਤ ਹੁੰਦਾ ਹੈ । ਮਲੇਰੀਆ, ਡੇਂਗੂ ਤੋਂ ਬੱਚਣ ਲਈ ਸਾਨੂੰ ਦਿਨ ਸਮੇ ਪੂਰੀਆਂ ਬਾਂਹਾ ਦੇ ਕਪੜੇ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉ ਕਰੀਮਾਂ ਦਾ ਇਸਤੇਮਾਲ ਤੋ ਇਲਾਵਾਂ ਘਰਾਂ ਦੇ ਆਸ- ਪਾਸ ਸਮਾਨ ਵਿੱਚ ਖੜੇ ਪਾਣੀ ਦੇ ਸੋਮਿਆ ਨੂੰ ਨਸ਼ਟ ਕਰ ਦੇਣਾ ਚਾਹੀਦਾ ਅਤੇ ਹਫਤੇ ਦੇ ਇਕ ਦਿਨ ਸ਼ੁਕਰਵਾਰ ਨੂੰ ਖੁਸ਼ਕ ਡੇਅ ਮਨਾਉਣਾ ਚਾਹੀਦਾ ਹੈ , ਜਿਸ ਦਾ ਮਕਸਦ ਇਹਨਾਂ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਦਾ ਲਾਰਵਾਂ ਨਸ਼ਟ ਕਰਨਾ ਹੁੰਦਾ ਹੈ । ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਨਾਲ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਦੇ ਹਰ ਸ਼ੁਕਰਵਾਰ ਸਾਫ਼ ਕੀਤਾ ਜਾਵੇ। ਡੇਗੂ ਦੀ ਰੋਕਥਾਮ ਲਈ ਜ਼ਿਲੇ ਵਿੱਚ ਪ੍ਰਸ਼ਾਸਨ ਵਲੋਂ ਬਹੁਤ ਵੱਡੇ ਪੱਧਰ ਤੇ ਮੁਹਿੰਮ ਚਲਾਈ ਗਈ ਹੈ ।

ਇਸ ਲਈ ਇਸ ਦਿਨ ਦਫ਼ਤਰਾਂ ਦੇ ਨਾਲ-ਨਾਲ ਘਰਾਂ ਵਿੱਚ ਵੀ ਫਰਿਜਾਂ ਅਤੇ ਕੂਲਰਾਂ ਆਦਿ ਦੀ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਪਾਣੀ ਖੜਾ ਨਾ ਹੋਣ ਦੇਣ। ਇਸ ਮੋਕੇ ਮਾਸ ਮਡੀਆ ਅਫਸਰ ਪਰਸ਼ੋਤਮ ਲਾਲ ,ਗੋਪਾਲ ਸਰੂਪ ,  ਜਸਵਿੰਦਰ ਸਿੰਘ , ਮੁੱਲਖ ਰਾਜ , ਮੀਡੀਆ ਵਿੰਗ ਤੋ ਗੁਰਵਿੰਦਰ ਸ਼ਾਨੇ ਆਦਿ ਹਾਜ਼ਿਰ ਸਨ ।

LEAVE A REPLY

Please enter your comment!
Please enter your name here