ਸ਼ੁਕਰਵਾਰ ਨੂੰ ਆਈ 11 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ, 25 ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਜ਼ਿਲੇ ਅੰਦਰ ਸੁਕਰਵਾਰ ਨੂੰ 25  ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 25 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ , ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4333 ਲੋਕ ਕਰੋਨਾ ਪਾਜੀਟਿਵ ਸਨ ਜਿਨਾਂ ਵਿੱਚੋਂ 4065 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸੁਕਰਵਾਰ ਨੂੰ 11 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 164 ਹੈ। ਉਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 104  ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਓ।

ਉਨਾਂ ਕਿਹਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਜਾਏ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨਾਂ ਕਿਹਾ ਕਿ ਕੋਵਿਡ-19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਮਾਸਕ ਪਾਉਣਾ, ਬਾਰ ਬਾਰ ਹੱਥ ਧੋਣਾ,ਸਮਾਜਿਕ ਦੂਰੀ ਬਣਾ ਕੇ ਰੱਖਣਾ ਦੀ ਪਾਲਨਾ ਜ਼ਰੂਰ ਕਰੋ। ਉਹਨਾਂ ਕਿਹਾ ਕਿ ਆਓ ਹਦਾਇਤਾਂ ਦੀ ਪਾਲਣਾ ਕਰਕੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।

LEAVE A REPLY

Please enter your comment!
Please enter your name here