ਦੇਸ਼ ਲਈ ਕੁਰਬਾਨ ਹੋਣ ਵਾਲੇ ਯੋਧਿਆਂ ਦੇ ਵਾਰਸਾਂ ਨੂੰ ਸਰਕਾਰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ: ਸਤਿੰਦਰ ਸਿੰਘ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਾਇਰੈਕਟਰ ਡਿਫੈਂਸ ਸਰਵਿਸਜ਼ ਵੈਲਫੇਅਰ ਪੰਜਾਬ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵਲੋਂ ਸਾਬਕਾ ਸੈਨਿਕਾਂ, ਸੇਵਾ ਕਰ ਰਹੇ ਸੈਨਿਕਾਂ, ਵਿਧਵਾਵਾਂ ਅਤੇ ਉਨਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾਂ ਹੀ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਕਿ ਰਾਜ ਦੇ ਸਮੂਹ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੈਨਿਕਾਂ ਵਿੱਚ ਦੇਸ਼ ਦੀ ਰੱਖਿਆ ਲਈ ਕੁਰਬਾਨ ਹੋਣ ਵਾਲੇ ਬਹਾਦਰ ਸੂਰਬੀਰ ਯੋਧਿਆਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ।

Advertisements

ਉਨਾਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਪੰਜਾਬ ਵਿੱਚ ਵੱਖ-ਵੱਖ ਜ਼ਿਲਿਆਂ ਅੰਦਰ ਚੱਲ ਰਹੇ ਇੰਸਟੀਚਿਊਟਸ ਜੋ ਕਿ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਅਤੇ ਮਹਾਰਾਜਾ ਰਣਜੀਤ ਸਿੰਘ, ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਤੋਂ ਮਾਨਤਾ ਪ੍ਰਾਪਤ ਹਨ। ਬ੍ਰਿਗੇਡੀਅਰ (ਰਿਟਾ:) ਸਤਿੰਦਰ ਸਿੰਘ ਡਾਇਰੈਕਟਰ ਡਿਫੈਂਸ ਸਰਵਿਸਿਜ਼ ਵੈਲਫੇਅਰ, ਪੰਜਾਬ ਨੇ ਸੈਮੀਨਾਰ ਦੀ ਸ਼ੁਰੂਆਤ ਕੀਤੀ ਅਤੇ ਮੌਕੇ ‘ਤੇ ਉਨਾਂ ਦੁਆਰਾ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਪੰਜਾਬ ਦੇ ਸਟਾਫ ਮੈਂਬਰਾਂ ਨੂੰ ਐਥਿਕ ਐਂਡ ਮੋਰਲ ਵੈਲਿਯੂ ਦੇ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਬਤੌਰ ਨੋਡਲ ਅਫ਼ਸਰ ਸੰਬੋਧਨ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੜਾਈ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਨਲਾਈਨ ਪੜਾਈ ਨੂੰ ਹੋਰ ਦਿਲਚਸਪ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਕੈਡਮਿਕ ਸਟਾਫ ਨੂੰ ਅਕਾਦਮਿਕ ਗਤੀਵਿਧੀਆਂ ਬਾਰੇ ਟਰੇਨਿੰਗ ਦਿੱਤੀ ਗਈ।

LEAVE A REPLY

Please enter your comment!
Please enter your name here