ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਹਨ ਵਿਸ਼ੇਸ਼ ਸਹੂਲਤਾਂ : ਗੁਰਮੇਲ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਸਕੀਮ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਕੋਵਿਡ-19 ਦੋਰਾਨ ਪਬਲਿਕ ਡੀਲਿੰਗ ਬੰਦ ਹੋਣ ਕਾਰਨ ਆਮ ਪਬਲਿਕ ਦਾ ਦਫਤਰ ਵਿਚ ਆਉਣਾ ਬੰਦ ਹੈ। ਬੇਰੋਜਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਬੇਰੋਜਗਾਰ  ਦੀ ਰਜ਼ਿਸਟਰੇਸ਼ਨ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲਾ ਰੋਜਗਾਰ ਅਫਸਰ ਗੁਰਮੇਲ ਸਿੰਘ ਨੇ ਦਿੱਤੀ।

Advertisements

ਉਹਨਾਂ ਕਿਹਾ ਕਿ ਬੇਰੋਜਗਾਰ ਪ੍ਰਾਰਥੀ ਘਰ ਬੈਠੇ ਹੀ ਇਸ ਪੋਰਟਲ ਰਾਹੀਂ ਅਪਣੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ, ਇਸ ਤੋਂ ਇਲਾਵਾ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦੇ ਚਾਹਵਾਨ ਹਨ,ਉਹਨਾਂ ਪ੍ਰਾਰਥੀਆਂ ਲਈ ਗੂਗਲ ਲਿੰਕ https://bit.ly/selfemploymentformptk ਤਿਆਰ ਕੀਤਾ ਗਿਆ ਹੈ। ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਅਪਲਾਈ ਕਰ ਸਕਦੇ ਹਨ। ਰੋਜਗਾਰ ਬਿਉਰੋ ਪਠਾਨਕੋਟ ਵਲੋਂ ਵੈਬੀਨਾਰ ਲਗਾ ਕੇ ਵਿਦਿਆਰਥੀਆਂ ਦੀ ਕਾਉਂਸਲਿੰਗ ਕੀਤੀ ਜਾ ਰਹੀ ਹੈ। ਪਲੇਸਮੈਂਟ ਕੈਂਪ  ਲਗਾ ਕੇ ਬੇਰੋਜਗਾਰਾਂ ਨੂੰ ਵੱਧ ਤੋਂ ਵੱਧ ਨੋਕਰੀਆਂ ਦਿੱਤੀਆਂ ਜਾ ਰਹੀਆਂ  ਹਨ। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here