ਲੋਕ ਸਭਾ ਮੈਂਬਰ ਵਲੋਂ ਜਲੰਧਰ ‘ਚ 663.41 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਜਲੰਧਰ ਵਿਖੇ ਵਿਕਾਸ ਦੇ ਅਗਲੇ ਪੜਾਅ ਦੀ ਸ਼ੁਰੂਆਤ ਕਰਦਿਆਂ ਲੋਕ ਸਭਾ ਮੈਂਬਰ (ਐਮ.ਪੀ.) ਸੰਤੋਖ ਸਿੰਘ ਚੌਧਰੀ ਜਿਨਾਂ ਦੇ ਨਾਲ ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ ਅਤੇ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਮੌਜੂਦ ਸਨ ਵਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ 663.41 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਜ਼ਿਲੇ ਵਿੱਚ ਕੀਤੇ ਜਾ ਰਹੇ 663.41 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਿਨਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਪਿੰਡ ਜਗਰਾਵਾਂ ਵਿਖੇ 275 ਐਮ.ਐਲ.ਡੀ. ਵਾਟਰ ਟਰੀਟਮੈਂਟ ਪਲਾਂਟ ਜਿਸ ‘ਤੇ 525.85 ਕਰੋੜ ਰੁਪਏ ਖ਼ਰਚ ਆਵੇਗਾ ਅਤੇ ਪਿੰਡ ਫੋਲੜੀਵਾਲ ਵਿਖੇ 69.72 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ 50 ਐਮ.ਐਲ.ਡੀ. ਸਵੀਰੇਜ ਟਰੀਟਮੈਂਟ ਪਲਾਂਟ ਅਤੇ 100 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦੇ ਮੁੜ ਵਸੇਬਾ, 43.83 ਕਰੋੜ ਰੁਪਏ ਦੀ ਲਾਗਤ ਨਾਲ ਪਾਨ ਸਿਟੀ ਵਿੱਚ ਐਲ.ਈ.ਡੀ.ਲਾਈਟ ਅਤੇ 12 ਮਿਊਂਸੀਪਲ ਕੌਂਸਲਾਂ ਵਿੱਚ 24 ਕਰੋੜ ਰੁਪਏ ਦੇ 203 ਵਿਕਾਸ ਕਾਰਜ ਸ਼ਾਮਿਲ ਹਨ ਕੀਤੇ ਜਾਣਗੇ।

Advertisements

ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਵਰਚੂਅਲ ਸ਼ੁਰੂਆਤ ਮੌਕੇ ਲੋਕ ਸਭਾ ਮੈਂਬਰ ਜਿਨਾਂ ਦੇ ਨਾਲ ਜਲੰਧਰ ਤੋਂ ਵਿਧਾਇਕ, ਮੇਅਰ ਜਗਦੀਸ਼ ਰਾਜ ਰਾਜਾ , ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਕਮਿਸ਼ਨਰ ਨਗਰ ਨਿਗਮ ਕਰੁਨੇਸ਼ ਸ਼ਰਮਾ ਮੌਜੂਦ ਸਨ, ਨੇ ਕਿਹਾ ਕਿ ਜਲੰਧਰ ਦਾ ਸਰਵਪੱਖੀ ਵਿਕਾਸ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਇਹ ਫੰਡ ਜ਼ਿਲਾ ਜਲੰਧਰ ਦੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ। ਉਹਨਾਂ ਕਿਹਾ ਕਿ ਇਨਾਂ ਸਕੀਮਾਂ ਦਾ ਮੁੱਖ ਮੰਤਵ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਲੋਕਾਂ ਦੇ ਜੀਵਨ ਪੱਧਰ ਨੂੰ ਉਚੱਾ ਚੁੱਕਣਾ ਵੀ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ । ਉਨਾਂ ਕਿਹਾ ਕਿ ਬਹੁਤ ਤੇਜ਼ੀ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਦਬਾਅ ਨੂੰ ਘੱਟ ਕਰਨ ਲਈ 24*7 ਘੰਟੇ ਨਹਿਰੀ ਪਾਣੀ ਦੀ ਸਪਲਾਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਕਰੇਗਾ।

ਉਨਾਂ ਕਿਹ ਕਿ ਐਲ.ਈ.ਡੀ.ਲਾਈਟਿੰਗ ਪ੍ਰੋਜੈਕਟ ਜਿਥੇ ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕਰੇਗਾ ਉਥੇ ਹੀ ਅਪਰਾਧਾਂ ਨੂੰ ਰੋਕਣ ਵਿੱਚ ਵੀ ਸਹਾਈ ਸਿੱਧ ਹੋਣ ਦੇ ਨਾਲ-ਨਾਲ ਬਿਜਲੀ ਦੇ ਖ਼ਰਚਿਆਂ ਨੂੰ ਘੱਟ ਕਰੇਗਾ। ਮੈਂਬਰ ਪਾਰਲੀਮੈਂਟ ਨੇ ਅੱਗੇ ਕਿਹਾ ਕਿ ਫੋਲੜੀਵਾਲ ਵਿਖੇ ਬਣਾਇਆ ਜਾ ਰਿਹਾ ਸੀਵਰੇਜ ਟਰੀਟਮੈਂਟ ਪਲਾਂਟ ਸਾਫ਼ ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਏਗਾ ਅਤੇ ਚੰਗੀ ਤਰਾਂ ਸਾਫ਼ ਕੀਤਾ ਗਿਆ ਪਾਣੀ ਖੇਤੀਬਾੜੀ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਪ੍ਰਧਾਨ ਬਿਲਗਾ ਨਗਰ ਪੰਚਾਇਤ ਮਨਜੀਤ ਕੌਰ ਵਲੋਂ ਵੀ ਵੀਡੀਓ ਕਾਨਫਰੰਸ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਗੱਲਬਾਤ ਕੀਤੀ ਗਈ ਅਤੇ ਬਿਲਗਾ ਸ਼ਹਿਰ ਦੇ ਅਨੇਕਾਂ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਡਿਪਟੀ ਮੇਅਰ ਹਰਸਿਮਰਤ ਸਿੰਘ ਬੰਟੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਐਸ.ਪੀ. (ਹੈਡਕੁਆਰਟਰ) ਰਵੀ ਕੁਮਾਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here