ਜਿਲੇ ਵਿੱਚ 35 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 5985

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2192 ਨਵੇਂ ਸੈਪਲ ਲੈਣ ਨਾਲ ਅਤੇ 1934 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5985 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 146049 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  139219 ਸੈਪਲ  ਨੈਗਟਿਵ,  ਜਦ ਕਿ 1911 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 132 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 205 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ   ਹੈ 205 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5550 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 35  ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 9  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 26 ਪਾਜੇਟਿਵ ਮਰੀਜ ਹਨ । ਸਿਵਲ ਸਰਜਨ  ਲੋਕਾ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here