ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਜਲੰਧਰ (ਦ ਸਟੈਲਰ ਨਿਊਜ਼)। ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਪ੍ਰਤੀ ਉਤਸ਼ਾਹਿਤ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਪਿੰਡ ਈਸਪੁਰ ਅਤੇ ਸੈਮੀਪੁਰ ਵਿਖੇ ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਉਪਜਾਊ ਭੂਮੀ ਦੀ ਸਿਹਤ ਖ਼ਰਾਬ ਹੁੰਦੀ ਹੈ, ਉਥੇ ਸਾਡੇ ਆਲੇ ਦੁਆਲੇ ਜ਼ਹਿਰੀਲੀਆਂ ਗੈਸਾਂ ਫੈਲਾ ਕੇ ਹਵਾ ਦੇ ਮਿਆਰ ਨੂੰ ਖ਼ਰਾਬ ਕਰਕੇ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਲਈ ਵੱਡਾ ਖ਼ਤਰਾ ਪੈਦਾ ਕਰਦੀ ਹੈ।

Advertisements

ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਛੱਡ ਕੇ ਇਸ ਨੂੰ ਖੇਤਾਂ ਵਿੱਚ ਮਿਲਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਉਨਾਂ ਦੀ ਫ਼ਸਲਾਂ ਦੇ ਝਾੜ ਵਿੱਚ ਬਹੁਤ ਵਾਧਾ ਹੋਇਆ ਹੈ।  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਮਾਹਿਰ ਜਿਨਾਂ ਵਿੱਚ ਡਾ.ਸੰਜੀਵ ਕਟਾਰੀਆ, ਡਾ.ਮਨਿੰਦਰ ਸਿੰਘ, ਡਾ.ਦਿਲਬਾਗ ਸੋਹਲ, ਡਾ.ਬਲਕਾਰ ਚੰਦ ਅਤੇ ਡਾ.ਪ੍ਰਵੀਨ ਕੁਮਾਰੀ ਸ਼ਾਮਿਲ ਹਨ ਵਲੋਂ ਕਿਸਾਨਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। ਇਨ•ਾਂ ਮਾਹਿਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਉਨਾਂ ਦੀ ਸਹਾਇਤਾ ਲਈ ਚਲਾਈਆਂ ਜਾ ਰਹੀਆਂ ਅਨੇਕਾਂ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।

ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਇਆ ਸਰਸੋਂ ਦੀਆਂ 750 ਕਿਟਾਂ ਤਕਸੀਮ ਕਰਨ ਦੀ ਯੋਜਨਾ ਬਣਾਈ ਗਈ ਹੈ। ਉਨਾਂ ਕਿਹਾ ਕਿ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਿਸਾਨਾਂ ਨੂੰ ਅਪਣਾਈਆਂ ਜਾਣ ਵਾਲੀਆ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਇਨਾਂ ਕੈਂਪਾਂ ਦੌਰਾਨ ਕੋਵਿਡ-19 ਤੋਂ ਬਚਾਅ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਝੋਨੇ ਦੇ ਕਟਾਈ ਸੀਜ਼ਨ ਦੌਰਾਨ ਸਤੰਬਰ ਅਤੇ ਅਕਤੂਬਰ 2020 ਦੌਰਾਨ 60 ਤੋਂ ਜ਼ਿਆਦਾ ਜਾਗਰੂਕਤਾ ਕੈਂਪ ਲਗਾਏ ਜਾਣਗੇ।

LEAVE A REPLY

Please enter your comment!
Please enter your name here