ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਰਹਿਤ ਬਨਾਉਣ ਲਈ ਜਾਗਰੁਕਤਾ ਮੁਹਿਮ ਦਾ ਦੂਜਾ ਪੜਾਅ ਸ਼ੁਰੂ: ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਬਲਾਕ ਪਠਾਨਕੋਟ ਵਿੱਚ ਅਕਤੁਬਰ  ਮਹੀਨੇ ਦੌਰਾਨ ਕੀਤੇ ਜਾ ਰਹੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਅੰਸ਼ੁਮਨ ਕੁਮਾਰ, ਮਿਸ ਮਨਜੀਤ ਕੌਰ, ਨਿਰਪਜੀਤ ਸਿੰਘ, ਮਤੀ ਸਾਕਸ਼ੀ ਖੇਤੀਬਾੜੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਮੈਨੇਜਰ (ਆਤਮਾ) ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਜਾਗਰੁਕਤਾ ਮੁਹਿੰਮ ਦਾ ਦੂਜਾ ਪੜਾਅ 25 ਨਵੰਬਰ ਤੱਕ ਜਾਰੀ ਰੱਖਿਆ ਜਾਵੇਗਾ।

Advertisements

ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਅਜੇ ਤੱਕ ਕੋਈ ਵੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ  ਦਰਜ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ ਬਲਾਕ ਪਠਾਨਕੋਟ ਦੀ ਵੱਖ ਵੱਖ ਵਿਭਾਗਾ ਦੀ ਸਮੁੱਚੀ ਟੀਮ ਵੱਲੋਂ ਸਮੂਹ 194 ਪਿੰਡਾਂ ਤੱਕ ਪਹੁੰਚ ਕਰਕੇ ਗ੍ਰਾਮ ਪੰਚਾਤਾਂ ਨੂੰ ਝੋਨੇ ਦੀ ਪਰਾਲੀ ਸਾੜਣ ਬਾਰੇ ਮਤੇ ਪਵਾਉਣ ਲਈ ਬੇਨਤੀ ਕੀਤੀ ਸੀ। ਉਨਾਂ ਕਿਹਾ ਕਿ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ਦੇ ਕੁਝ ਪਿੰਡਾਂ) ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਅਤੇ ਹੁਣ ਤੱਕ 99 ਫੀਸਦੀ ਗ੍ਰਾਮ ਪੰਚਾਇਤਾਂ ਵੱਲੋਂ ਸਰਵਸੰਮਤੀ ਨਾਲ ਮਤੇ ਪਵਾ ਕੇ ਦੇ ਦਿੱਤੇ ਗਏ ਹਨ। ਉਨਾ ਕਿਹਾ ਕਿ ਇਸ ਤੋਂ ਇਲਾਵਾ 10 ਪਿੰਡ ਪੱਧਰ ਤੇ ਕਿਸਾਨ ਜਾਗਰੁਕਤਾ ਕੈਂਪ ਲਗਾਏ ਗਏ ਹਨ ਅਤੇ ਸ਼ੋਸ਼ਲ ਮੀਡੀਆਂ ,ਪਿੰਟ ਮੀਡੀਆ ਰਾਹੀਂ ਕਿਸਾਨਾਂ ਨੰ ਜਾਗਰੁਕ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਰਨ ਦੀਆ ਪ੍ਰਦਰਸ਼ਨੀਆਂ ਵੀ ਲਗਾਈਆਂ ਜਾ ਰਹੀ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਸੰਭਾਲ ਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਬਲਾਕ ਪਠਾਨਕੋਟ ( ਸਮੇਤ ਘਰੋਟਾ ਅਤੇ ਸੁਜਾਨਪੁਰ) ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਵਿਚਲੀਆ ਜ਼ਹਿਰੀਲੀਆਂ ਗੈਸਾਂ ਕਾਰਨ ਮਨੁੱਖੀ ਜਿੰਦਗੀ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਨਾਂ ਲਗਾਈ ਜਾਏ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਦੇ ਨਾਲ ਨਾਲ ਜੁਰਮਾਨਾ ਵੀ ਵਸੂਲਿਆ ਜਾਵੇਗਾ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਹੈਪੀ ਸੀਡਰ ਜਾਂ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨਾ ਚਾਹੁੰਦਾ ਹੈ ਤਾਂ ਸੰਬੰਧਤ ਖੇਤੀਬਾੜੀ ਅਧਿਕਾਰੀਆਂ,ਕਰਮਚਾਰੀਆਂ ਨਾਲ ਸੰਪਰਕ ਕਰਨ ਤਾਂ ਜੋ ਹੈਪੀ ਸੀਡਰ/ਸੁਪਰ ਸੀਡਰ ਦਾ ਪ੍ਰਬੰਧ ਕਰਕੇ ਕਣਕ ਦੀ ਬਿਜਾਈ ਕਰਵਾਈ ਜਾ ਸਕੇ। ਉਨਾਂ ਕਿਹਾ ਕਿ ਕਿਸਾਨ ,ਵਾਧੂ ਪਰਾਲੀ ਨੂੰ ਸਰਕਾਰੀ ਗਊਸ਼ਾਲਾ ਵਿੱਚ ਦਾਨ ਜਾਂ ਵੇਚ ਵੀ ਸਕਦੇ ਹਨ। ਉਨਾਂ ਦੱਸਿਆ ਕਿ ਫੋਕਲ ਪੁਆਇੰਟ ਪੱਧਰ ਤੇ ਕਣਕ ਦਾ ਬੀਜ ਪਹੁੰਚ ਚੁੱਕਾ ਹੈ ਜਿਸ ਦੀ ਕੀਮਤ 1300/- ਪ੍ਰਤੀ 40 ਕਿਲੋ ਹੈ। ਉਨਾਂ ਕਿਹਾ ਕਿਹਾ ਕਿ ਕੋਈ ਕਿਸਾਨ ਜ਼ਰੂਰਤ ਅਨੁਸਾਰ ਪਹਿਲਾਂ ਆਉ,ਪਹਿਲਾਂ ਪਾਉ ਸਿਧਾਥ ਤੇ ਲੈ ਸਕਦਾ ਹੈ।

ਉਨਾਂ ਸਮੂਹ ਅਧਿਕਾਰੀਆਂ /ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਕਿਸਾਨਾਂ ਤਕ ਪਹੁੰਚ ਕਰਕੇ ਝੋਨੇ ਦੀ ਪਰਾਲੀ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਇਸ ਵਾਰ ਵੀ ਬਲਾਕ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮਹੱਈਆ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀਆ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਖੇਤੀ ਸਮੱਗਰੀ ਦੇ ਨਮੂਨੇ ਵੀ ਭਰੇ ਜਾਣਗੇ।

LEAVE A REPLY

Please enter your comment!
Please enter your name here